Home / Punjabi News / ਸਰਕਾਰੀ ਬੈਂਕਾਂ ਦੀ ਹੜਤਾਲ; ਸੇਵਾਵਾਂ ਪ੍ਰਭਾਵਿਤ

ਸਰਕਾਰੀ ਬੈਂਕਾਂ ਦੀ ਹੜਤਾਲ; ਸੇਵਾਵਾਂ ਪ੍ਰਭਾਵਿਤ

ਨਵੀਂ ਦਿੱਲੀ, 15 ਮਾਰਚ

ਯੂਨਾਇਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਦੇ ਸੱਦੇ ’ਤੇ ਜਨਤਕ ਖੇਤਰ ਦੇ ਬੈਂਕਾਂ ਦੀ ਹੜਤਾਲ ਨਾਲ ਸੋਮਵਾਰ ਨੂੰ ਮੁਲਕ ਵਿੱਚ ਬੈਂਕ ਵਿੱਚ ਚੈੱਕ ਕਲੀਅਰੈਂਸ ਸਮੇਤ ਹੋਰਨਾਂ ਬੈਂਕ ਸੇਵਾਵਾਂ ਪ੍ਰਭਾਵਿਤ ਹੋਈਆਂ। ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਿਜੀਕਰਨ ਦੇ ਸਰਕਾਰ ਦੇ ਐਲਾਨ ਖ਼ਿਲਾਫ਼ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਯੂਐਫਬੀਯੂ ਨੇ 15 ਅਤੇ 16 ਮਾਰਚ ਨੂੰ ਦੋ ਦਿਨ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਜਥੇਬੰਦੀ ਦਾ ਦਾਅਵਾ ਹੈ ਕਿ 10 ਲੱਖ ਬੈਂਕ ਮੁਲਾਜ਼ਮ ਅਤੇ ਅਧਿਕਾਰੀ ਇਸ ਹੜਤਾਲ ਵਿੱਚ ਸ਼ਾਮਲ ਹੋਣਗੇ। ਯੂਐਫਬੀਯੂ ਬੈਂਕ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਨੌਂ ਯੂਨੀਅਨਾਂ ਦਾ ਇਕ ਸਾਂਝਾ ਮੰਚ ਹੈ। ਹਾਲਾਂਕਿ, ਇਸ ਦੌਰਾਨ ਨਿਜੀ ਖੇਤਰ ਦੇ ਬੈਂਕਾਂ ਆਈਸੀਆਈਸੀਆਈ, ਐਚਡੀਐਫਸੀ ਅਤੇ ਐਕਸਿਸ ਬੈਂਕ ਦੀਆਂ ਸ਼ਾਖਾਵਾਂ ਵਿੱਚ ਕੰਮ ਆਮ ਵਾਂਗ ਜਾਰੀ ਰਿਹਾ। ਨਿਜੀ ਖੇਤਰ ਦੇ ਬੈਂਕ ਇਸ ਹੜਤਾਲ ਵਿੱਚ ਸ਼ਾਮਲ ਨਹੀਂ ਹਨ।


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …