Home / Punjabi News / ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ

ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ

ਬੈਲਗਰੇਡ, 17 ਮਈ

ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਜਾਣਕਾਰੀ ਅੱਜ ਸਿੱਖਿਆ ਮੰਤਰਾਲੇ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਈ ਮਹੀਨੇ ਦੇ ਸ਼ੁਰੂ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਸਨ ਜਿਨ੍ਹਾਂ ਵਿੱਚੋਂ ਇਕ ਘਟਨਾ ਐਲੀਮੈਂਟਰੀ ਸਕੂਲ ਵਿੱਚ ਵਾਪਰੀ ਸੀ। ਸਿੱਖਿਆ ਮੰਤਰਾਲੇ ਅਨੁਸਾਰ ਬੈਲਗਰੇਡ ਦੇ 78 ਐਲੀਮੈਂਟਰੀ ਸਕੂਲਾਂ ਅਤੇ 37 ਹਾਈ ਸਕੂਲਾਂ ਨੂੰ ਈਮੇਲ ਰਾਹੀਂ ਧਮਕੀਆਂ ਮਿਲੀਆਂ ਹਨ ਕਿ ਸਕੂਲਾਂ ਨੂੰ ਉਡਾਉਣ ਲਈ ਧਮਾਕਾਖੇਜ਼ ਸਮੱਗਰੀ ਪਲਾਂਟ ਕਰ ਦਿੱਤੀ ਗਈ ਹੈ। ਇਸ ਮਗਰੋਂ ਵਿਦਿਆਰਥੀਆਂ ਦੀਆਂ ਜਮਾਤਾਂ ਮੁਲਤਵੀ ਕਰ ਦਿੱਤੀਆਂ ਗਈਆਂ ਅਤੇ ਸਕੂਲੀ ਇਮਾਰਤਾਂ ਨੂੰ ਖਾਲੀ ਕਰਵਾ ਕੇ ਚੈਕਿੰਗ ਕੀਤੀ ਗਈ। ਫਿਲਹਾਲ ਪੁਲੀਸ ਨੂੰ ਕਿਸੇ ਵੀ ਇਮਾਰਤ ਵਿੱਚੋਂ ਧਮਾਕਾਖੇਜ਼ ਸਮੱਗਰੀ ਨਹੀਂ ਮਿਲੀ ਪਰ ਇਸ ਸਬੰਧੀ ਅੰਤਿਮ ਰਿਪੋਰਟ ਹਾਲੇ ਦਾਇਰ ਨਹੀਂ ਕੀਤੀ ਗਈ। -ਪੀਟੀਆਈ


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …