Home / Punjabi News / ਸਰਵਉੱਚ ਅਦਾਲਤ ਨੇ ਵਾਧੂ ਅੰਕ ਦੇਣ ਦੀ ਨੀਤੀ ਰੱਦ ਕਰਨ ਖ਼ਿਲਾਫ਼ ਹਰਿਆਣਾ ਸਰਕਾਰ ਦੀ ਪਟੀਸ਼ਨ ਖਾਰਜ ਕੀਤੀ

ਸਰਵਉੱਚ ਅਦਾਲਤ ਨੇ ਵਾਧੂ ਅੰਕ ਦੇਣ ਦੀ ਨੀਤੀ ਰੱਦ ਕਰਨ ਖ਼ਿਲਾਫ਼ ਹਰਿਆਣਾ ਸਰਕਾਰ ਦੀ ਪਟੀਸ਼ਨ ਖਾਰਜ ਕੀਤੀ

ਨਵੀਂ ਦਿੱਲੀ, 24 ਜੂਨ
ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ, ਜਿਸ ’ਚ ਭਰਤੀ ਪ੍ਰੀਖਿਆਵਾਂ ਵਿਚ ਹਰਿਆਣਾ ਦੇ ਵਸਨੀਕਾਂ ਨੂੰ ਵਾਧੂ ਅੰਕ ਦੇਣ ਦੀ ਸੂਬਾ ਸਰਕਾਰ ਦੀ ਨੀਤੀ ਨੂੰ ਰੱਦ ਕਰ ਦਿੱਤਾ ਸੀ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਰਾਜੇਸ਼ ਬਿੰਦਲ ਦੇ ਛੁੱਟੀ ਵਾਲੇ ਬੈਂਚ ਨੇ ਹਰਿਆਣਾ ਸਰਕਾਰ ਦੀ ਨੀਤੀ ਨੂੰ ਲੋਕਲੁਭਾਊ ਕਰਾਰ ਦਿੰਦੇ ਹੋਏ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਹਾਈ ਕੋਰਟ ਨੇ ਹਰਿਆਣਾ ਸਰਕਾਰ ਵੱਲੋਂ ਰਾਜ ਸਰਕਾਰ ਦੀਆਂ ਨੌਕਰੀਆਂ ਵਿੱਚ ਕੁਝ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਵਾਧੂ ਅੰਕ ਦੇਣ ਲਈ ਨਿਰਧਾਰਤ ਸਮਾਜਿਕ-ਆਰਥਿਕ ਮਾਪਦੰਡਾਂ ਨੂੰ ਅਸੰਵਿਧਾਨਕ ਕਰਾਰ ਦਿੱਤਾ ਸੀ।

The post ਸਰਵਉੱਚ ਅਦਾਲਤ ਨੇ ਵਾਧੂ ਅੰਕ ਦੇਣ ਦੀ ਨੀਤੀ ਰੱਦ ਕਰਨ ਖ਼ਿਲਾਫ਼ ਹਰਿਆਣਾ ਸਰਕਾਰ ਦੀ ਪਟੀਸ਼ਨ ਖਾਰਜ ਕੀਤੀ appeared first on Punjabi Tribune.


Source link

Check Also

ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਪੁਤਲਾ ਫੂਕਿਆ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 27 ਜੂਨ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ …