Home / Punjabi News / ਸਰਹੱਦੀ ਖੇਤਰ ਵਿਚੋਂ ਡਰੋਨ ਅਤੇ ਹੈਰੋਇਨ ਬਰਾਮਦ

ਸਰਹੱਦੀ ਖੇਤਰ ਵਿਚੋਂ ਡਰੋਨ ਅਤੇ ਹੈਰੋਇਨ ਬਰਾਮਦ

ਅਟਾਰੀ, 10 ਦਸੰਬਰ
ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਅਤੇ ਪੁਲੀਸ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ ਪਾਕਿਸਤਾਨ ਤੋਂ ਆਇਆ ਇਕ ਡਰੋਨ ਅਤੇ 520 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਡਿਊਟੀ ’ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਰਾਤ ਸਮੇਂ ਡਰੋਨ ਦੀ ਹਲਚਲ ਦੀ ਆਵਾਜ਼ ਸੁਣ ਕੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਬੀਐਸਐਫ ਤੇ ਪੁਲੀਸ ਨੇ ਮਿਲ ਕੇ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਿਸ ਦੌਰਾਨ ਡਰੋਨ ਤੇ ਹੈਰੋਇਨ ਬਰਾਮਦ ਹੋਈ।

The post ਸਰਹੱਦੀ ਖੇਤਰ ਵਿਚੋਂ ਡਰੋਨ ਅਤੇ ਹੈਰੋਇਨ ਬਰਾਮਦ appeared first on punjabitribuneonline.com.


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …