Home / Punjabi News / ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ

ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ

ਜਨੇਵਾ, 1 ਜੂਨ
ਸਵਿਟਜ਼ਰਲੈਂਡ ਦੀ ਅਦਾਲਤ ਨੇ ਅਮੀਰ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਚਾਰ ਤੋਂ ਸਾਢੇ ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, ਪੁੱਤਰ ਤੇ ਧੀ ਸ਼ਾਮਲ ਹਨ। ਇਨ੍ਹਾਂ ’ਤੇ ਆਪਣੇ ਨੌਕਰਾਂ ਦੀ ਤਸਕਰੀ ਕਰਨ ਦਾ ਦੋਸ਼ ਸੀ। ਜ਼ਿਆਦਾਤਰ ਨੌਕਰ ਅਨਪੜ੍ਹ ਸਨ, ਜੋ ਉਨ੍ਹਾਂ ਦੇ ਜਨੇਵਾ ਵਿੱਚ ਝੀਲ ਕੰਢੇ ਸਥਿਤ ਆਲੀਸ਼ਾਨ ਵਿਲਾ ਵਿੱਚ ਕੰਮ ਕਰਦੇ ਸਨ। ਸਜ਼ਾ ਸੁਣਾਏ ਜਾਣ ਮੌਕੇ ਹਿੰਦੂਜਾ ਪਰਿਵਾਰ ਦੇ ਉਪਰੋਕਤ ਮੈਂਬਰ ਜਨੇਵਾ ਦੀ ਅਦਾਲਤ ਵਿੱਚ ਮੌਜੂਦ ਨਹੀਂ ਸਨ।  -ਏਪੀ

The post ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ appeared first on Punjabi Tribune.


Source link

Check Also

ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਪੁਤਲਾ ਫੂਕਿਆ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 27 ਜੂਨ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ …