ਮੁੰਬਈ, 3 ਜੁਲਾਈ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਅਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਪਾਰਟੀ ਤੋਂ ਕੱਢ ਦਿੱਤਾ। ਦੋਵਾਂ ਨੇ ਬਗਾਵਤ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਮਰਥਨ ਕੀਤਾ ਸੀ। ਸ੍ਰੀ ਸ਼ਰਦ ਪਵਾਰ ਨੇ ਟਵੀਟ ਕੀਤਾ, ‘ਮੈਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦਾ ਕੌਮੀ ਪ੍ਰਧਾਨ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੁਨੀਲ ਤਟਕਰੇ ਅਤੇ ਪ੍ਰਫੁੱਲ ਪਟੇਲ ਨੂੰ ਐੱਨਸੀਪੀ ਨੂੰ ਕੱਢਣ ਦਾ ਹੁਕਮ ਦਿੰਦਾ ਹਾਂ।’
The post ਸ਼ਰਦ ਪਵਾਰ ਨੇ ਐੱਨਸੀਪੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ਪਾਰਟੀ ’ਚੋਂ ਕੱਢਿਆ appeared first on punjabitribuneonline.com.
Source link
Asian Tribune Your Multilingual Newspaper covering World and local news News