Home / Punjabi News / ਸ਼੍ਰੀਲੰਕਾ ‘ਚ ਐਮਰਜੈਂਸੀ ਲਾਗੂ

ਸ਼੍ਰੀਲੰਕਾ ‘ਚ ਐਮਰਜੈਂਸੀ ਲਾਗੂ

ਸ਼੍ਰੀਲੰਕਾ ‘ਚ ਐਮਰਜੈਂਸੀ ਲਾਗੂ

ਸ਼੍ਰੀਲੰਕਾ ਵਿੱਚ ਰਾਸ਼ਟਰਪਤੀ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਜਾਣ ਤੋਂ ਇੱਕ ਦਿਨ ਬਾਅਦ, ਦੇਸ਼ ਭਰ ਵਿੱਚ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਲੰਘੇ ਵੀਰਵਾਰ, ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੀ ਨਿੱਜੀ ਰਿਹਾਇਸ਼ ਨੇੜੇ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡਾਂ ‘ਤੇ ਹਮਲਾ ਕਰ ਦਿੱਤਾ। ਇਲਜ਼ਾਮ ਹਨ ਕਿ ਉਨ੍ਹਾਂ ਨੇ ਇਸ ਦੌਰਾਨ ਕਈ ਵਾਹਨਾਂ ਨੂੰ ਅੱਗ ਵੀ ਲਗਾ ਦਿੱਤੀ। ਉਦੋਂ ਤੋਂ ਹੀ ਫੌਜ ਤੈਨਾਤ ਹੈ ਅਤੇ ਹੁਣ ਫੌਜ ਨੂੰ ਸ਼ਕਤੀ ਦੇ ਦਿੱਤੀ ਗਈ ਹੈ ਕਿ ਉਹ ਖਦਸ਼ੇ ਦੇ ਆਧਾਰ ‘ਤੇ ਬਿਨਾਂ ਵਾਰੰਟ ਵੀ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਸ਼੍ਰੀਲੰਕਾ ਇਸ ਵੇਲੇ ਘੋਰ ਆਰਥਿਕ ਸੰਕਟ ‘ਚ ਡੁੱਬਿਆ ਹੋਇਆ ਹੈ। ਇਹ ਕੁਝ ਹੱਦ ਤੱਕ ਵਿਦੇਸ਼ੀ ਮੁਦਰਾ ਦੀ ਘਾਟ ਕਾਰਨ ਹੋਇਆ ਹੈ, ਜਿਸਦੀ ਵਰਤੋਂ ਈਂਧਨ ਦੇ ਆਯਾਤ ਵਾਸਤੇ ਭੁਗਤਾਨ ਕਰਨ ਲਈ ਕੀਤੀ ਜਾਂਦੀ ਹੈ। 2 ਕਰੋੜ 20 ਲੱਖ ਦੀ ਆਬਾਦੀ ਵਾਲੇ ਇਸ ਟਾਪੂ ਦੇਸ਼ ਦੇ ਲੋਕਾਂ ਦਾ ਗੁੱਸਾ ਹੁਣ ਬੇਕਾਬੂ ਹੋ ਰਿਹਾ ਹੈ ਕਿਉਂਕਿ ਨਾ ਤਾਂ ਉਨ੍ਹਾਂ ਕੋਲ ਬਾਲਣ ਹੈ ਅਤੇ ਨਾ ਹੀ ਬਾਕੀ ਜ਼ਰੂਰੀ ਵਸਤਾਂ। ਉਨ੍ਹਾਂ ਨੂੰ ਹਰ ਦਿਨ ਭੋਜਨ, ਦਵਾਈਆਂ ਅਤੇ ਹੋਰ ਚੀਜ਼ਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ 12 ਘੰਟੇ ਜਾਂ ਇਸ ਤੋਂ ਵੱਧ ਸਮੇਂ ਤੱਕ ਲੱਗਣ ਵਾਲੇ ਬਿਜਲੀ ਕੱਟਾਂ ਨੇ ਜੀਵਨ ਨੂੰ ਹੋਰ ਔਖਾ ਕਰ ਦਿੱਤਾ ਹੈ।
ਵੀਰਵਾਰ ਨੂੰ ਰਾਸ਼ਟਰਪਤੀ ਰਾਜਪਕਸ਼ੇ ਦੇ ਘਰ ਦੇ ਬਾਹਰ ਪ੍ਰਦਰਸ਼ਨ ਸ਼ਾਂਤੀਪੂਰਵਕ ਸ਼ੁਰੂ ਹੋਇਆ ਸੀ, ਪਰ ਇਸ ‘ਚ ਸ਼ਾਮਲ ਲੋਕਾਂ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ‘ਤੇ ਅੱਥਰੂ ਗੈਸ ਅਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਅਤੇ ਉਥੇ ਮੌਜੂਦ ਲੋਕਾਂ ਨੂੰ ਕੁੱਟਣ ਤੋਂ ਬਾਅਦ ਸਥਿਤੀ ਹਿੰਸਕ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਵੀ ਪੁਲਿਸ ‘ਤੇ ਪਥਰਾਅ ਕਰਕੇ ਜਵਾਬੀ ਕਾਰਵਾਈ ਕੀਤੀ।
ਸ਼੍ਰੀਲੰਕਾ ਇਸ ਵੇਲੇ ਘੋਰ ਆਰਥਿਕ ਸੰਕਟ ‘ਚ ਡੁੱਬਿਆ ਹੋਇਆ ਹੈ ਅਤੇ ਲੋਕਾਂ ਦਾ ਗੁੱਸਾ ਬੇਕਾਬੂ ਹੋ ਰਿਹਾ ਹੈ , ਸ਼ੁੱਕਰਵਾਰ ਨੂੰ, 53 ਪ੍ਰਦਰਸ਼ਨਕਾਰੀਆਂ ਨੂੰ ਇਸ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਅਤੇ ਸਥਾਨਕ ਮੀਡੀਆ ਨੇ ਦੱਸਿਆ ਕਿ ਪੰਜ ਨਿਊਜ਼ ਫੋਟੋਗ੍ਰਾਫਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਅਤੇ ਇੱਕ ਪੁਲਿਸ ਸਟੇਸ਼ਨ ਵਿੱਚ ਉਨ੍ਹਾਂ ਨੂੰ ਤਸੀਹੇ ਦਿੱਤੇ ਗਏ। ਸਰਕਾਰ ਨੇ ਕਿਹਾ ਕਿ ਉਹ ਬਾਅਦ ਵਾਲੇ ਦਾਅਵੇ ਦੀ ਜਾਂਚ ਕਰੇਗੀ।

The post ਸ਼੍ਰੀਲੰਕਾ ‘ਚ ਐਮਰਜੈਂਸੀ ਲਾਗੂ first appeared on Punjabi News Online.


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …