ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ। ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਰਾਜ ਜਤਿੰਦਰ ਸਿੰਘ ਬਿੱਟੂ ਅਤੇ ਚੰਡੀਗੜ੍ਹ ਤੋਂ ਲਖਵੀਰ ਸਿੰਘ ਕੋਟਲਾ ਉਮੀਦਵਾਰ ਹੋਣਗੇ। ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਦੱਸਿਆ ਕਿ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਤੋਂ ਲੋਕ ਸਭਾ ਦੀ ਚੋਣ ਲੜ ਰਹੀ ਹੈ। ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਰਾਜ ਜਤਿੰਦਰ ਸਿੰਘ ਬਿੱਟੂ ਅਤੇ ਚੰਡੀਗੜ੍ਹ ਤੋਂ ਲਖਵੀਰ ਸਿੰਘ ਕੋਟਲਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਦੋਵਾਂ ਆਗੂਆਂ ਨੂੰ ਪਾਰਟੀ ਪ੍ਰਤੀ ਵਫ਼ਾਦਰੀ, ਪੰਜਾਬ ਦੀ ਚੜਦੀ ਕਲਾ ਲਈ ਨਿਭਾਈਆਂ ਸੇਵਾਵਾਂ ਅਤੇ ਉਹਨਾਂ ਦੀ ਲੋਕ ਪੱਖੀ ਸੋਚ ਨੂੰ ਮੁੱਖ ਰੱਖਦਿਆਂ ਉਮੀਦਵਾਰ ਚੁਣਿਆ ਗਿਆ ਹੈ।
The post ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਫ਼ਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ ਐਲਾਨ appeared first on Punjabi Tribune.
Source link
Asian Tribune Your Multilingual Newspaper covering World and local news News