Home / Punjabi News / ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ
ਮਾਨਸਾ, 3 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ ਦੀ ਪੌੜੀ ਚੜ੍ਹਨ ਲਈ ਚੋਣ ਮੈਦਾਨ ਵਿੱਚ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਅੰਨਦਾਤੇ ਨਾਲ ਜਿਹੜਾ ਰਵੱਈਆ ਅਪਣਾਇਆ ਗਿਆ ਹੈ, ਉਸ ਤੋਂ ਭਾਜਪਾ ਨਾਲ ਕਦੇ ਵੀ ਪਾਰਟੀ ਦਾ ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ‘ਆਪ’ ਅਤੇ ਕਾਂਗਰਸ ਦੇ ਗੱਠਜੋੜ ’ਤੇ ਤਨਜ਼ ਕਸਦਿਆਂ ਕਿਹਾ ਕਿ ਦੋਨੋਂ ਹੀ ਪਾਰਟੀਆਂ ਪੰਜਾਬ ਵਾਸੀਆਂ ਨੂੰ ਮੂਰਖ ਬਣਾ ਰਹੀਆ ਹਨ, ਜਦੋਂ ਕਿ ਇਹ ਪਾਰਟੀਆਂ ਪੂਰੇ ਭਾਰਤ ਵਿੱਚ ਇੱਕ ਗੱਠਜੋੜ ਤਹਿਤ ਚੋਣ ਮੈਦਾਨ ਵਿੱਚ ਉਤਰੀਆਂ ਹੋਈਆਂ ਹਨ ਅਤੇ ਪੰਜਾਬ ਵਿੱਚ ਵੱਖਰੋ-ਵੱਖਰਾ ਹੋਣ ਦਾ ਰਾਗ ਅਲਾਪ ਰਹੀਆਂ ਹਨ ਜਿਨ੍ਹਾਂ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ।

The post ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ appeared first on Punjabi Tribune.


Source link

Check Also

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …