Home / Punjabi News / ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 2 ਮਈ

ਲੁਧਿਆਣਾ ਲੋਕ ਸਭਾ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਅਤੇ ਗੈਂਗਸਟਰਾਂ ਵੱਲੋਂ ਪੰਜਾਬ ਦੇ ਵਪਾਰ ਨੂੰ ਤਬਾਹ ਕੀਤਾ ਜਾ ਰਿਹਾ ਹੈ। ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੇ ਸੱਤਾ ’ਚ ਆਉਣ ਤੋਂ ਬਾਅਦ ਗੈਂਗਸਟਰਾਂ ਦਾ ਸੂਬੇ ’ਚੋਂ ਖਾਤਮਾ ਕਰ ਸ਼ਾਂਤਮਈ ਮਾਹੌਲ ਬਣਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਲੁਧਿਆਣਾ ’ਚ ਪਾਰਟੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ’ਚ ਪ੍ਰਚਾਰ ਕਰਨ ਪੁੱਜੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ’ਚ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਸਮਰਥਨ ’ਚ ਖੰਨਾ ’ਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ। ਇਸ ਤੋਂ ਇਲਾਵਾ ਵਪਾਰੀਆਂ ਨਾਲ ਗੱਲਬਾਤ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਗੈਂਗਸਟਰ ਕਲਚਰ ਅਤੇ ਨਸ਼ੇ ਨੂੰ ਖਤਮ ਕਰਨ ਲਈ ਵਚਨਬੱਧ ਹੈ। ਅਕਾਲੀ ਦਲ ਦੋਹਾਂ ’ਤੇ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗੀ।

The post ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ appeared first on Punjabi Tribune.


Source link

Check Also

ਹਾਈ ਕੋਰਟ ਨੇ ਜੈਕੀ ਸ਼ਰੌਫ ਦੇ ਨਾਮ ਤੋਂ ਸਾਮਾਨ ਵੇਚਣ ਲਈ ਕੰਪਨੀਆਂ ਨੂੰ ਵਰਜਿਆ

ਨਵੀਂ ਦਿੱਲੀ, 18 ਮਈਦਿੱਲੀ ਹਾਈ ਕੋਰਟ ਨੇ ਵੱਖ-ਵੱਖ ਕਾਰੋਬਾਰੀ ਇਕਾਈਆਂ ਨੂੰ ਬਿਨਾ ਇਜਾਜ਼ਤ ਤੋਂ ਕਾਰੋਬਾਰੀ …