ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਅਗਸਤ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜ਼ੀਡੀਅਮ ਦੇ ਮੈਂਬਰਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਥੇਬੰਦੀ ਦੀ ਸੁਰਜੀਤੀ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਜ਼ੀਡੀਅਮ ਦੇ ਕਨਵੀਨਰ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਇੱਕ ਵਾਰ ਮੁੜ ਸੁਖਬੀਰ ਸਿੰਘ ਬਾਦਲ ਨੂੰ ਆਖਿਆ ਕਿ ਉਹ ਪਾਰਟੀ ਅਤੇ ਪੰਥ ਦੇ ਵਡੇਰੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਗ ਦੀ ਭਾਵਨਾ ਦਿਖਾਉਣ। ਉਨ੍ਹਾਂ ਕਿਹਾ ਕਿ ਅੱਜ ਪ੍ਰਜ਼ੀਡੀਅਮ ਦੇ ਮੈਂਬਰਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ ਹੈ। ਇਸ ਮੌਕੇ ਪ੍ਰਜ਼ੀਡੀਅਮ ਦੇ ਬਾਕੀ ਮੈਂਬਰ ਵੀ ਹਾਜ਼ਰ ਸਨ।
The post ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਜ਼ੀਡੀਅਮ ਦੇ ਮੈਂਬਰ ਦਰਬਾਰ ਸਾਹਿਬ ਨਤਮਸਤਕ appeared first on Punjabi Tribune.
Source link
Asian Tribune Your Multilingual Newspaper covering World and local news News