ਸ਼ੰਭੂ ਮੋਰਚੇ ’ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਪੁੱਤਰ ਜਗਤਾਰ ਸਿੰਘ ਨੇ ਕੇਂਦਰ ਸਰਕਾਰ ਦੀ ਬੇਰੁਖੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਰੇਸ਼ਮ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਸਨ, ਜਿਸ ਤੋਂ ਬਾਅਦ ਉਸਨੂੰ ਪਹਿਲ ਸਿਵਲ ਹਸਪਤਾਲ ਰਾਜਪੁਰਾ ਦਾਖਲ ਕਰਾਇਆ ਗਿਆ ਸੀ। ਪਰ ਉਸਦੀ ਹਾਲਤ ਗੰਭੀਰ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
Source link
Asian Tribune Your Multilingual Newspaper covering World and local news News