Home / Punjabi News / ਸਾਬਕਾ ਮੰਤਰੀ ਮਲੂਕਾ ਦੀ ਆਈਏਐੱਸ ਨੂੰਹ ਵੱਲੋਂ ਅਸਤੀਫਾ

ਸਾਬਕਾ ਮੰਤਰੀ ਮਲੂਕਾ ਦੀ ਆਈਏਐੱਸ ਨੂੰਹ ਵੱਲੋਂ ਅਸਤੀਫਾ

ਚਰਨਜੀਤ ਭੁੱਲਰ

ਚੰਡੀਗੜ੍ਹ, 3 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਈਏਐੱਸ ਨੂੰਹ ਪਰਮਪਾਲ ਕੌਰ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਹੈ ਜਿਸ ’ਤੇ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਵੇਲੇ ਇਹ ਮੌਜੂਦਾ ਅਧਿਕਾਰੀ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ’ਤੇ ਤਾਇਨਾਤ ਸੀ। ਆਈਏਐੱਸ ਅਧਿਕਾਰੀ ਨੇ ਨਿੱਜੀ ਕਾਰਨਾਂ ਦੇ ਹਵਾਲੇ ਨਾਲ ਅਸਤੀਫਾ ਦਿੱਤਾ ਹੈ। ਇਸ ਦੇ ਨਾਲ ਹੀ ਚਰਚਾ ਸ਼ੁਰੂ ਹੋ ਗਈ ਹੈ ਕਿ ਪਰਮਪਾਲ ਕੌਰ ਸਿੱਧੂ ਜਲਦ ਭਾਜਪਾ ਦੀ ਟਿਕਟ ’ਤੇ ਬਠਿੰਡਾ ਸੰਸਦੀ ਹਲਕੇ ਤੋਂ ਚੋਣ ਲੜ ਸਕਦੇ ਹਨ।

The post ਸਾਬਕਾ ਮੰਤਰੀ ਮਲੂਕਾ ਦੀ ਆਈਏਐੱਸ ਨੂੰਹ ਵੱਲੋਂ ਅਸਤੀਫਾ appeared first on Punjabi Tribune.


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …