Breaking News
Home / Punjabi News / ਸਾਬਕਾ ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਵਧਾਈ

ਸਾਬਕਾ ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਵਧਾਈ

ਪ੍ਰਭੂ ਦਿਆਲ
ਸਿਰਸਾ, 18 ਨਵੰਬਰ
ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ 19 ਨਵੰਬਰ ਨੂੰ ਸਿਰਸਾ ਆਉਣਗੇ। ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਾਬਕਾ ਰਾਸ਼ਟਰਪਤੀ ਦੀ ਸੁਰੱਖਿਆ ਲਈ ਸਿਰਸਾ ਪੁਲੀਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਪੁਲੀਸ ਫੋਰਸ ਬੁਲਾਈ ਗਈ ਹੈ। ਦੂਜੇ ਜ਼ਿਲ੍ਹਿਆਂ ਤੋਂ ਪੁਲੀਸ ਫੋਰਸ ਅੱਜ ਸਵੇਰੇ ਸਿਰਸਾ ਪੁਲੀਸ ਲਾਈਨ ਪਹੁੰਚ ਗਈ ਹੈ। ਇੱਥੇ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਡਿਊਟੀਆਂ ਲਗਾਈਆਂ। ਸਾਬਕਾ ਰਾਸ਼ਟਰਪਤੀ ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋਫੈਸਰ ਗਣੇਸ਼ੀ ਲਾਲ ਵੱਲੋਂ ਹਿਸਾਰ ਰੋਡ ’ਤੇ ਰਾਇਲ ਹਵੇਲੀ ’ਚ ਕਰਵਾਏ ਗਏ ਪ੍ਰੋਗਰਾਮ ’ਚ ਸ਼ਿਰਕਤ ਕਰਨ ਲਈ ਪਹੁੰਚਣਗੇ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹਵਾਈ ਮਾਰਗ ਰਾਹੀਂ ਸਿਰਸਾ ਏਅਰ ਫੋਰਸ ਸਟੇਸ਼ਨ ਪਹੁੰਚਣਗੇ। ਇੱਥੋਂ ਉਹ ਸੜਕੀ ਰਸਤੇ ਹਿਸਾਰ ਰੋਡ ’ਤੇ ਰਾਇਲ ਹਵੇਲੀ ਜਾਣਗੇ। ਸਾਬਕਾ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਦਾ ਸਿਰਸਾ ਪੁੱਜਣ ’ਤੇ ਸਥਾਨਕ ਭਾਜਪਾ ਆਗੂ ਵੀ ਸ਼ਾਨਦਾਰ ਸਵਾਗਤ ਕਰਨਗੇ।

The post ਸਾਬਕਾ ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਵਧਾਈ appeared first on punjabitribuneonline.com.


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …