Home / Punjabi News / ਸਾਰੇ ਰਿਟਾਇਰਡ ਮੁਲਾਜ਼ਮਾਂ ਦੀ ਨਿਯੁਕਤੀ ਹੋਵੇਗੀ ਰੱਦ

ਸਾਰੇ ਰਿਟਾਇਰਡ ਮੁਲਾਜ਼ਮਾਂ ਦੀ ਨਿਯੁਕਤੀ ਹੋਵੇਗੀ ਰੱਦ

ਸਾਰੇ ਰਿਟਾਇਰਡ ਮੁਲਾਜ਼ਮਾਂ ਦੀ ਨਿਯੁਕਤੀ ਹੋਵੇਗੀ ਰੱਦ

ਪੰਜਾਬ ਸਰਕਾਰ ਨੇ ਰਿਟਾਇਰਮੈਂਟ ਮਗਰੋਂ ਮੁੜ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਅਤੇ ਅਫ਼ਸਰਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਮਹਿਕਮੇ ਵਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ, ਅਜਿਹੇ ਸਾਰੇ ਕਰਮਚਾਰੀ-ਅਧਿਕਾਰੀ ਸੇਵਾ ਤੋਂ ਮੁਕਤ ਕਰ ਦਿੱਤੇ ਜਾਣ। ਜ਼ਿਕਰਯੋਗ ਹੈ ਕਿ ਮੁੜ ਨਿਯੁਕਤ ਕੀਤੇ ਗਏ ਲਾਅ ਅਫ਼ਸਰਾਂ ਨੂੰ ਇਨ੍ਹਾਂ ਹਦਾਇਤਾਂ ਵਿਚ ਛੋਟ ਦਿੱਤੀ ਗਈ ਹੈ ।
ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਇਸ਼ਾਰਾ ਕੀਤਾ ਸੀ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਇਤਿਹਾਸਕ ਫੈਸਲਾ ਲਵੇਗੀ। ਚਰਚਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਡੋਂ ਰੱਦ ਕਰਨ ਦਾ ਫੈਸਲਾ ਲਿਆ ਜਾ ਰਿਹਾ ਹੈ। ਅੱਜ ਕੈਬਨਿਟ ਮੀਟਿੰਗ ਹੈ ਜਿਸ ਵਿਚ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਵਿੱਚ ਠੇਕੇ ‘ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਕਾਫ਼ੀ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ।

The post ਸਾਰੇ ਰਿਟਾਇਰਡ ਮੁਲਾਜ਼ਮਾਂ ਦੀ ਨਿਯੁਕਤੀ ਹੋਵੇਗੀ ਰੱਦ first appeared on Punjabi News Online.


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …