Home / Punjabi News / ਸਿਰਸਾ: ਨਹਿਰ ਦੀ ਉਸਾਰੀ ਲਈ ਕਿਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਪੱਕਾ ਮੋਰਚਾ

ਸਿਰਸਾ: ਨਹਿਰ ਦੀ ਉਸਾਰੀ ਲਈ ਕਿਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਪੱਕਾ ਮੋਰਚਾ

ਪ੍ਰਭੂ ਦਿਆਲ
ਸਿਰਸਾ 19 ਫਰਵਰੀ
ਓਟੂ ਤੋਂ ਧਿੰਗਤਾਣੀਆਂ, ਸਲਾਰਪੁਰ ਫਲੱਡੀ ਨਹਿਰ ਦੀ ਉਸਾਰੀ ਲਈ ਕੇ ਕਰੀਬ ਪੰਦਰਾਂ ਪਿੰਡਾਂ ਦੇ ਕਿਸਾਨਾਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਤਹਿਤ ਧਰਨਾ ਜਾਰੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦਾ ਇਹ ਪੱਕਾ ਮੋਰਚਾ ਜਾਰੀ ਰਹੇਗਾ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ। ਕਿਸਾਨ ਸਭਾ ਦੇ ਆਗੂ ਜਗਰੂਪ ਸਿੰਘ ਚੌਬੁਰਜਾ ਨੇ ਕਿਹਾ ਕਿ ਇਲਾਕੇ ਦੇ ਦਰਜਨਾਂ ਪਿੰਡਾਂ ’ਚ ਧਰਤੀ ਹੇਠਲਾ ਪਾਣੀ ਮਾੜਾ ਹੈ। ਇਹ ਪਾਣੀ ਨਾ ਤਾਂ ਪੀਣ ਯੋਗ ਹੈ ਤੇ ਨਾ ਹੀ ਸਿੰਜਾਈ ਲਈ ਵਰਤਿਆ ਜਾ ਸਕਦਾ ਹੈ। ਟਿਊਬਵੈੱਲਾਂ ਦੇ ਮਾੜੇ ਪਾਣੀ ਨਾਲ ਉਨ੍ਹਾਂ ਦੀਆਂ ਜ਼ਮੀਨਾਂ ਬੰਜਰ ਹੋ ਰਹੀਆਂ ਹਨ। ਪਾਣੀ ਦੀ ਘਾਟ ਕਾਰਨ ਉਨ੍ਹਾਂ ਦੇ ਖਾਣ ਜੋਗੇ ਦੀ ਦਾਣੇ ਨਹੀਂ ਹੁੰਦੇ। ਕਿਸਾਨ ਲੰਮੇ ਸਮੇਂ ਤੋਂ ਓਟੂ ਹੈੱਡ ਤੋਂ ਫਲੱਡ ਨਹਿਰਾਂ ਦੇ ਨਿਰਮਾਣ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਮੰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਤਾਂ ਘੱਗਰ ਦਰਿਆ ਦੇ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੁੰਦਾ ਹੈ ਦੂਜੇ ਪਾਸੇ ਇਸੇ ਦੌਰਾਨ ਦਰਜਨਾਂ ਪਿੰਡਾਂ ’ਚ ਸੌਕਾ ਪਿਆ ਹੁੰਦਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਨਹਿਰਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਪੱਕਾ ਮੋਰਚਾ ਤਹਿਤ ਧਰਨਾ ਜਾਰੀ ਰਹੇਗਾ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਪਿੰਡਾਂ ਦੇ ਕਿਸਾਨ ਮੌਜੂਦ ਸਨ।

The post ਸਿਰਸਾ: ਨਹਿਰ ਦੀ ਉਸਾਰੀ ਲਈ ਕਿਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਪੱਕਾ ਮੋਰਚਾ appeared first on Punjabi Tribune.


Source link

Check Also

ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਪੁਤਲਾ ਫੂਕਿਆ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 27 ਜੂਨ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ …