Home / World / ਸਿੱਖਾਂ ਨੇ ਕੇਜਰੀਵਾਲ ਦੀ ਕੋਠੀ ਘੇਰੀ, ਪੁਤਲਾ ਫੂਕਿਆ

ਸਿੱਖਾਂ ਨੇ ਕੇਜਰੀਵਾਲ ਦੀ ਕੋਠੀ ਘੇਰੀ, ਪੁਤਲਾ ਫੂਕਿਆ

ਸਿੱਖਾਂ ਨੇ ਕੇਜਰੀਵਾਲ ਦੀ ਕੋਠੀ ਘੇਰੀ, ਪੁਤਲਾ ਫੂਕਿਆ

01ਨਵੀਂ ਦਿੱਲੀ  :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਓ ਕਰਦੇ ਹੋਏ ਕੇਜਰੀਵਾਲ ਦਾ ਅੱਜ ਪੁਤਲਾ ਸਾੜਿਆ ਗਿਆ । ਇਸ ਮੁਜ਼ਾਹਰੇ ਦੀ ਅਗਵਾਈ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕੀਤੀ । ਪ੍ਰਦਰਸ਼ਨਕਾਰੀਆਂ ਨੇ ਸਿਵਲ ਲਾਈਨ ਮੈਟਰੋ ਸਟੇਸ਼ਨ ਤੋਂ ਕੇਜਰੀਵਾਲ ਦੇ ਘਰ ਵੱਲ ਵਧਣਾ ਸ਼ੁਰੂ ਕੀਤਾ। ਪ੍ਰਦਰਸ਼ਨਕਾਰੀ ਕੇਜਰੀਵਾਲ ਸਰਕਾਰ ਨੂੰ ਸਿੱਖ ਵਿਰੋਧੀ ਦੱਸਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਵੀ ਕਰ ਰਹੇ ਸਨ । ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਦਿੱਲੀ ਸਰਕਾਰ ਫਿਰਕੂ ਚਸ਼ਮੇ ਨਾਲ ਸਿੱਖ ਵਿਰੋਧੀ ਫੈਸਲੇ ਲੈ ਰਹੀ ਹੈ । ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ਵਿਚ ਲਿਖੇ ਨਾਅਰਿਆਂ ‘ਚ ਕੇਜਰੀਵਾਲ ਸਰਕਾਰ ਨੂੰ ਦੱਖਣ ਪੰਥੀ ਸੋਚ ਵਾਲੀ ਅਰਾਜਕਤਾ ਪੰਥੀ ਸਰਕਾਰ ਦੱਸਿਆ ਗਿਆ ਸੀ । ਪ੍ਰਦਰਸ਼ਨਕਾਰੀਆਂ ਨੇ ਜਦੋਂ ਪੁਲਸ ਦਾ ਵਿਰੋਧ ਕਰਨਾ ਚਾਹਿਆ ਤਾਂ ਪੁਲਸ ਵੱਲੋਂ ਪਾਣੀ ਦੀਆਂ ਵਾਛੜਾਂ ਸੁੱਟ ਕੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀ. ਕੇ. ਨੇ ਦੋਸ਼ ਲਗਾਇਆ ਕਿ ਕੇਜਰੀਵਾਲ ਸਿੱਖਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ । ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਅਤੇ 2 ਤਕਨੀਕੀ ਅਦਾਰਿਆਂ ਨੂੰ ਇਸ ਵਰ੍ਹੇ ਦਾਖਲੇ ਲਈ ਸੀਟਾਂ ਨਾ ਅਲਾਟ ਕਰਨ ਨੂੰ ਉਨ੍ਹਾਂ ਨੇ ਪ੍ਰਦਰਸ਼ਨ ਦਾ ਮੁੱਢਲਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਕਮੇਟੀ ਨੇ ਦਿੱਲੀ ਸਰਕਾਰ ਤੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮਹਿਰੌਲੀ ਵਿਖੇ ਪਾਰਕ ਵਿਚ ਲਗਾਉਣ ਦੀ ਮਨਜ਼ੂਰੀ ਮੰਗੀ ਸੀ ਤਾਂ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਇਕ ਅੰਤ੍ਰਿਮ ਆਦੇਸ਼ ਦਾ ਹਵਾਲਾ ਦੇ ਕੇ ਬਾਬਾ ਜੀ ਦੇ ਬੁੱਤ ਨੂੰ ਮਨਜ਼ੂਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ, ਜਦਕਿ ਸਿਆਸੀ ਫਾਇਦੇ ਲਈ 13 ਅਗਸਤ ਨੂੰ ਦਿੱਲੀ ਦੇ ਪਹਿਲੇ ਮੁਖ ਮੰਤਰੀ ਚੌਧਰੀ ਬ੍ਰਹਮ ਪ੍ਰਕਾਸ਼ ਦੇ ਪਿੰਡ ਖੇੜਾ ਡਾਬਰ ਦੇ ਇਕ ਹਸਪਤਾਲ ਵਿਖੇ ਲੱਗੇ ਬੁੱਤ ਦੀ ਖੁਦ ਘੁੰਡ-ਚੁਕਾਈ ਕੇਜਰੀਵਾਲ ਨੇ ਕਰ ਦਿੱਤੀ। ਜੀ. ਕੇ. ਨੇ ਦੱਸਿਆ ਕਿ ਇਕ ਪਾਸੇ ਦਿੱਲੀ ਸਰਕਾਰ ਦੀ ਆਈ. ਪੀ. ਯੂਨੀਵਰਸਿਟੀ ਨੇ ਖਾਮੀ ਭਰਪੂਰ 34 ਵਿੱਦਿਅਕ ਅਦਾਰਿਆਂ ਨੂੰ ਇਸ ਵਰ੍ਹੇ ਦਾਖਲੇ ਕਰਨ ਦੀ ਮਨਜ਼ੂਰੀ ਦੇ ਦਿੱਤੀ ਪਰ ਸਾਡੇ 2 ਤਕਨੀਕੀ ਅਦਾਰਿਆਂ ਵਿਚ ਮਾਮੂਲੀ ਖਾਮੀ ਹੋਣ ਦੇ ਬਾਵਜੂਦ ਦਾਖਲਾ ਨਹੀਂ ਕਰਨ ਦਿੱਤਾ ਗਿਆ।
ਉਨ੍ਹਾਂ ਨੇ ਕੇਜਰੀਵਾਲ ਦੀ ਨੀਤੀ ਅਤੇ ਨੀਅਤ ਨੂੰ ਸਿੱਖਾਂ ਦੇ ਹੱਕਾਂ ‘ਤੇ ਡਾਕਾ ਮਾਰਨ ਦੇ ਬਰਾਬਰ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਨੇ ਬੁੱਤ ਦੀ ਮਨਜ਼ੂਰੀ ਨਾ ਦੇਣ ਦੇ ਪਿੱਛੇ ਸੁਪਰੀਮ ਕੋਰਟ ਦੇ ਆਦੇਸ਼ ਦਾ ਹਵਾਲਾ ਦਿੱਤਾ ਸੀ ਤਾਂ ਅਸੀਂ ਕਿਸੇ ਗੱਲ ਦਾ ਵਿਰੋਧ ਨਹੀਂ ਕੀਤਾ ਸੀ ਪਰ ਉਸ ਤੋਂ ਬਾਅਦ ਵਿਧਾਨ ਸਭਾ ਵਿਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਤੇ ਹੁਣ ਚੌਧਰੀ ਬ੍ਰਹਮ ਪ੍ਰਕਾਸ਼ ਦਾ ਬੁੱਤ ਲਗਾਉਣਾ ਸਿੱਧਾ ਸਿੱਧਾ ਸਿੱਖ ਜਰਨੈਲ ਦਾ ਅਪਮਾਨ ਹੈ । ਜੀ. ਕੇ. ਨੇ ਕਿਹਾ ਕਿ ਅਸੀਂ ਇਸ ਮਸਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅਦਾਲਤ ਦੀ ਹੁਕਮ ਅਦੂਲੀ ਦੀ ਵੀ ਕੇਜਰੀਵਾਲ ਦੇ ਖਿਲਾਫ਼ ਪਟੀਸ਼ਨ ਦਾਇਰ ਕਰਾਂਗੇ ਪਰ ਇਸ ਦੇ ਨਾਲ ਹੀ ਸਿਆਸੀ ਲੜਾਈ ਨੂੰ ਸੜਕ ਤੋਂ ਸੰਸਦ ਤਕ ਲੜਾਂਗੇ।
ਕੇਜਰੀਵਾਲ ਦੀ ਸਿੱਖਿਆ ਨੀਤੀ ਨੂੰ ਸਿੱਖ ਵਿਰੋਧੀ ਕਰਾਰ ਦਿੰਦੇ ਹੋਏ ਉਨ੍ਹਾਂ ਨੇ ਲਗਾਤਾਰ ਦਿੱਲੀ ਸਰਕਾਰ ਵੱਲੋਂ ਸਿੱਖ ਬੱਚਿਆਂ ਦੀ ਉੱਚ ਵਿੱਦਿਆ ਦੇ ਰਾਹ ਵਿਚ ਖੜ੍ਹੇ ਕੀਤੇ ਜਾ ਰਹੇ ਅੜਿੱਕਿਆਂ ਨੂੰ ਸਿੱਖਾਂ ਖਿਲਾਫ਼ ਵੱਡੀ ਸਾਜ਼ਿਸ਼ ਦੱਸਿਆ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …