ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਏਆਈਐਸਐਸਐਫ) ਦੇ ਪ੍ਰਧਾਨ ਤੇ ਵਕੀਲ ਪਰਮਿੰਦਰ ਸਿੰਘ ਢੀਂਗਰਾ ਦੀ ਅੱਜ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੂੰ ਲੈ ਕੇ ਕਾਨੂੰਨੀ, ਸਮਾਜਿਕ ਅਤੇ ਧਾਰਮਿਕ ਹਲਕਿਆਂ ਵਿਚ ਰੋਸ ਦੀ ਲਹਿਰ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਪੁਲੀਸ ਦੀ ਲਾਪ੍ਰਵਾਹੀ ਕਾਰਨ ਇਸ ਆਗੂ ਦੀ ਮੌਤ ਹੋਈ ਹੈ।ਇਹ ਪਤਾ ਲੱਗਿਆ ਹੈ ਕਿ ਢੀਂਗਰਾ ਦੀ ਪਾਰਕਿੰਗ ਨੂੰ ਲੈ ਕੇ ਕਥਿਤ ਤੌਰ ’ਤੇ ਆਪਣੇ ਗੁਆਂਢੀ ਨਾਲ ਬਹਿਸ ਹੋਈ ਤੇ ਇਸ ਮਗਰੋਂ ਉਸ ਦੀ ਲੱਤ ਵਿੱਚ ਗੋਲੀ ਮਾਰੀ ਗਈ। ਚਸ਼ਮਦੀਦਾਂ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਸਮੇਂ ਸਿਰ ਹਸਪਤਾਲ ਨਹੀਂ ਲਿਜਾਇਆ ਗਿਆ ਜਿਸਦੇ ਨਤੀਜੇ ਵਜੋਂ ਜ਼ਿਆਦਾ ਖੂਨ ਵਹਿ ਗਿਆ। ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਮੌਕੇ ’ਤੇ ਪਹੁੰਚੀ ਪਰ ਉਸ ਨੂੰ ਬਚਾਉਣ ਲਈ ਤੁਰੰਤ ਕਾਰਵਾਈ ਨਹੀਂ ਕੀਤੀ। ਇੱਕ ਸਥਾਨਕ ਨਿਵਾਸੀ ਨੇ ਕਿਹਾ ਕਿ ਗੋਲੀ ਲੱਗਣ ਤੋਂ ਬਾਅਦ ਵੀ ਉਹ ਜ਼ਿੰਦਾ ਸੀ। ਜੇਕਰ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਜਾਂਦਾ ਤਾਂ ਸ਼ਾਇਦ ਉਹ ਬਚ ਜਾਂਦਾ।
Source link
Asian Tribune Your Multilingual Newspaper covering World and local news News