ਅੰਮ੍ਰਿਤਸਰ : ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦੇ ਬਿਕਰਮ ਮਜੀਠੀਆ ਨੇ ਸਖਤ ਸ਼ਬਦਾਂ ‘ਚ ਨਿੰਦਾ ਕੀਤੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਿੱਧੂ ਪਾਕਿਸਤਾਨ ਦੀ ਭਾਸ਼ਾ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਚਾਹੀਦਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ‘ਚੋਂ ਬਾਹਰ ਕਰਨ, ਜਿਸ ਤਰ੍ਹਾਂ ਸੋਨੀ ਚੈਨਲ ਵਾਲਿਆਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਹੁਣ ਤੱਕ 10 ਪਾਰਟੀਆਂ ਬਦਲ ਚੁੱਕਾ ਪਰ ਅੱਜ ਤੱਕ ਉਹ ਕਿਸੇ ਇਕ ਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਜ਼ੀਰ ਦੇਸ਼ ਦੇ ਫੌਜੀਆਂ ਦਾ ਅਪਮਾਨ ਕਰ ਰਹੇ ਹਨ।
Check Also
Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …
Asian Tribune Your Multilingual Newspaper covering World and local news News