ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਅੱਜ ਮੰਨਿਆ ਹੈ ਕਿ ਮਾਈਨਿੰਗ ‘ਚ ਸਾਰੀਆਂ ਪਾਰਟੀਆਂ ਦੇ ਲੀਡਰ ਸ਼ਾਮਲ ਹਨ। ‘ਏਬੀਪੀ ਸਾਂਝਾ’ ਨਾਲ ਗੱਲ਼ਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਗੈਰ ਕਾਨੂੰਨੀ ਮਾਈਨਿੰਗ ਜਲਦ ਖਤਮ ਹੋਏਗੀ।
ਨਵਜੋਤ ਸਿੱਧੂ ਨੂੰ ਜਦੋਂ ਗੈਰ ਕਾਨੂੰਨੀ ਮਾਈਨਿੰਗ ‘ਚ ਕਾਂਗਰਸੀ ਲੀਡਰਾਂ ਦੀ ਸ਼ਮੂਲੀਅਤ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਮਾਈਨਿੰਗ ‘ਚ ਸਾਰੀਆਂ ਪਾਰਟੀਆਂ ਦੇ ਲੀਡਰ ਸ਼ਾਮਲ ਹਨ। ਇਸ ਤਰ੍ਹਾਂ ਉਹ ਕਾਂਗਰਸੀਆਂ ਦਾ ਸਿੱਧਾ ਨਾਮ ਲੈਣ ਤੋਂ ਬਚਦੇ ਨਜ਼ਰ ਆਏ।
ਸਿੱਧੂ ਨੇ ਕਿਹਾ ਕਿ ਗੈਰ ਕਨੂੰਨੀ ਮਾਈਨਿੰਗ ਰੋਕਣ ਲਈ ਟਿੱਪਰਾਂ ‘ਤੇ GPRS ਲੱਗਣਗੇ। ਉਨ੍ਹਾਂ ਕਿਹਾ ਕਿ ਚੰਗੀ ਮਾਈਨਿੰਗ ਨੀਤੀ ਵਾਲੇ ਸੂਬਿਆਂ ਦਾ ਦੌਰਾ ਕੀਤਾ ਜਾਵੇਗਾ। ਉਸ ਮੁਤਾਬਕ ਮਾਈਨਿੰਗ ਨੀਤੀ ਬਣਾਈ ਜਾਵੇਗੀ। ਡੀਜੀਪੀਜ਼ ਦੀ ਲੜਾਈ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਾਂ ਗ੍ਰਹਿ ਵਿਭਾਗ ਦੇ ਸਕੱਤਰ ਹੀ ਜਲਾਬ ਦੇ ਸਕਦੇ ਹਨ।
Asian Tribune Your Multilingual Newspaper covering World and local news News