Home / Punjabi News / ਸਿੱਧੂ ਮੂਸੇਵਾਲਾ ਕਤਲ ਕਾਂਡ: ਜੇਨੀ ਜੌਹਲ ਤੋਂ ਐੱਨਆਈਏ ਨੇ ਪੁੱਛ-ਪੜਤਾਲ ਕੀਤੀ

ਸਿੱਧੂ ਮੂਸੇਵਾਲਾ ਕਤਲ ਕਾਂਡ: ਜੇਨੀ ਜੌਹਲ ਤੋਂ ਐੱਨਆਈਏ ਨੇ ਪੁੱਛ-ਪੜਤਾਲ ਕੀਤੀ

ਜੋਗਿੰਦਰ ਸਿੰਘ ਮਾਨ

ਮਾਨਸਾ, 4 ਨਵੰਬਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਵਲੋਂ ਪੰਜਾਬੀ ਗਾਇਕਾ ਜੇਨੀ ਜੌਹਲ ਤੋਂ ਪੁੱਛ-ਪੜਤਾਲ ਕੀਤੀ। ਐੱਨਆਈਏ ਵਲੋਂ ਪੁੱਛ-ਪੜਤਾਲ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦੇਣ ਤੋਂ ਬਾਅਦ ਕੀਤੀ ਗਈ ਹੈ, ਜਦੋਂ ਕਿ ਕੱਲ੍ਹ ਹੀ ਇਸੇ ਕੇਸ ਵਿੱਚ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਵੀ ਐੱਨਆਈਏ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਚ ਅਜਿਹੀ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬੀ ਗਾਇਕਾ ਅਫ਼ਸਾਨਾ ਖਾਨ ਤੋਂ ਵੀ ਕੌਮੀ ਏਜੰਸੀ ਤੋਂ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਅਫਸਾਨਾ ਖਾਨ ਨੇ ਪਹਿਲਾਂ ਹੀ ਦੱਸਿਆ ਸੀ ਕਿ ਛੇਤੀ ਹੀ ਪੰਜਾਬੀ ਦੇ ਕਈ ਹੋਰ ਗਾਇਕਾਂ ਅਤੇ ਹੋਰ ਲੋਕਾਂ ਨੂੰ ਜਾਂਚ ਪੜਤਾਲ ਲਈ ਬੁਲਾਇਆ ਜਾ ਸਕਦਾ ਹੈ।


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …