Home / Punjabi News / ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਟਵਿੱਟਰ ਅਕਾਊਂਟ ਖੋਲ੍ਹਿਆ: ਸੋਸ਼ਲ ਮੀਡੀਆ ’ਤੇ ਵੀ ਲੜੀ ਜਾਵੇਗੀ ਇਨਸਾਫ਼ ਲਈ ਲੜਾਈ

ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਟਵਿੱਟਰ ਅਕਾਊਂਟ ਖੋਲ੍ਹਿਆ: ਸੋਸ਼ਲ ਮੀਡੀਆ ’ਤੇ ਵੀ ਲੜੀ ਜਾਵੇਗੀ ਇਨਸਾਫ਼ ਲਈ ਲੜਾਈ

ਜੋਗਿੰਦਰ ਸਿੰਘ ਮਾਨ

ਮਾਨਸਾ, 23 ਅਗਸਤ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਇਨਸਾਫ਼ ਦੀ ਜੰਗ ਸਿਰਫ਼ ਸੜਕ ‘ਤੇ ਹੀ ਨਹੀਂ, ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ‘ਤੇ ਆਪਣਾ ਅਕਾਊਂਟ ਬਣਾਇਆ ਹੈ, ਜਿਸ ‘ਚ ਫਾਲੋਅਰਜ਼ ਤੇਜ਼ੀ ਨਾਲ ਵੱਧ ਰਹੇ ਹਨ। ਬਲਕੌਰ ਸਿੰਘ ਸਿੱਧੂ ਨੇ 2 ਦਿਨ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਨੇ ਸਰਕਾਰ ਨੂੰ ਕਾਫੀ ਸਮਾਂ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਲੜਨਾ ਪਵੇਗਾ। ਦੂਜੇ ਪਾਸੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਸਾਡੀ ਮਰਿਆਦਾ ਦਾ ਫਾਇਦਾ ਉਠਾ ਰਹੀ ਹੈ। ਹੁਣ ਤੱਕ ਸਿੱਧੂ ਮੂਸੇਵਾਲਾ zwnj;ਦੇ ਪਿਤਾ ਬਲਕੌਰ ਸਿੰਘ ਸਿੱਧੂ, ਮੂਸੇਵਾਲਾ zwnj;ਦੇ ਹੀ ਆਫੀਸ਼ੀਅਲ ਅਕਾਊਂਟ ਜ਼ਰੀਏ ਹੀ ਉਸ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੁੰਦੇ ਸਨ ਪਰ ਹੁਣ ਉਹ ਹਰ ਤਰ੍ਹਾਂ ਦਾ ਸਨੇਹਾ ਆਪਣੇ ਨਵੇਂ ਅਕਾਊਂਟ ਰਾਹੀਂ ਹੀ ਦਿਆ ਕਰਨਗੇ। ਉਸ ਦੇ ਪਿਤਾ ਨੇ ਇੰਸਟਾਗ੍ਰਾਮ ਅਕਾਊਂਟ ਵੀ ਬਣਾਇਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਪਰਿਵਾਰ ਸੋਸ਼ਲ ਮੀਡੀਆ ਉੱਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਪ੍ਰੇਸ਼ਾਨ ਹੁੰਦਾ ਸੀ ਅਤੇ ਹੁਣ ਉਨ੍ਹਾਂ ਦਾ ਜਵਾਬ ਉਹ ਆਪਣੇ ਟਵਿੱਟਰ ਅਕਾਊਂਟ ਰਾਹੀਂ ਹੀ ਦਿਆ ਕਰਨਗੇ।


Source link

Check Also

Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ – ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ  | Raja Warring challenges SC commission, says

Punjab News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ …