ਕਪੂਰਥਲਾ : ਸਿੱਧੂ ਮੂਸੇ ਵਾਲਾ ਵਿਵਾਦ ‘ਚ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਵੀ ਦਸਤਕ ਦਿੱਤੀ ਹੈ। ਬੀਬੀ ਦਾ ਕਹਿਣਾ ਹੈ ਕਿ ਮਾਈ ਬਾਗੋ ਇਕ ਮਹਾਨ ਯੋਧਾ ਸੀ, ਲਿਹਾਜ਼ਾ ਕਲਾਕਾਰਾਂ ਨੂੰ ਕੁੱਝ ਵੀ ਗਾਉਣ ਤੋਂ ਪਹਿਲਾਂ ਇਸ ਦੀ ਅਹਿਮੀਅਤ ਸਮਝਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਗਾਇਕ ਸਿੱਧੂ ਮੂਸੇ ਵਾਲਾ ਖਿਲਾਫ ਕਾਰਵਾਈ ਦੀ ਮੰਗ ਕਰ ਚੁੱਕੇ ਹਨ।
550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਲਈ ਸੱਦੀ ਗਈ ਮੀਟਿੰਗ ਵਿਚ ਹਿੱਸਾ ਲੈਣ ਪਹੁੰਚੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਬੀਬੀ ਨੇ ਗੀਤਕਾਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੁੱਝ ਵੀ ਗਾਉਣ ਜਾਂ ਲਿਖਣ ਤੋਂ ਪਹਿਲਾਂ ਸੰਬੰਧਤ ਸ਼ਖਸੀਅਤਾਂ ਦੀ ਅਹਿਮੀਅਤ ਜ਼ਰੂਰ ਸਮਝਣੀ ਚਾਹੀਦੀ ਹੈ।
Check Also
ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…
Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …
Asian Tribune Your Multilingual Newspaper covering World and local news News