ਬੁਖਾਰੀ ਕਸ਼ਮੀਰ ‘ਚ ਅਮਨ ਸ਼ਾਂਤੀ ਕਾਇਮ ਕਰਵਾਉਣ ਲਈ ਰਹਿੰਦੇ ਸਨ ਸਰਗਰਮ
ਸ੍ਰੀਨਗਰ : ਸੀਨੀਅਰ ਪੱਤਰਕਾਰ ਤੇ ‘ਰਾਈਜ਼ਿੰਗ ਕਸ਼ਮੀਰ’ ਦੇ ਸੰਪਾਦਕ ਸ਼ੁਜਾਤ ਬੁਖ਼ਾਰੀ ਤੇ ਉਨ੍ਹਾਂ ਦੇ ਦੋ ਨਿੱਜੀ ਸੁਰੱਖਿਆ ਗਾਰਡਾਂ ਦਾ ਸ੍ਰੀਨਗਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਬੁਖਾਰੀ ਕਿਸੇ ਇਫ਼ਤਾਰ ਦਾਅਵਤ ਵਿੱਚ ਸ਼ਾਮਲ ਹੋਣ ਲਈ ਲਾਲ ਚੌਕ ਵਿਚਲੇ ਪ੍ਰੈਸ ਐਨਕਲੇਵ ਸਥਿਤ ਆਪਣੇ ਦਫ਼ਤਰ ਵਿਚੋਂ ਨਿਕਲੇ ਹੀ ਸਨ ਕਿ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਹਮਲੇ ਵਿਚ ਉਨ੍ਹਾਂ ਦੇ ਨਿੱਜੀ ਸੁਰੱਖਿਆ ਗਾਰਡ ਦੀ ਵੀ ਮੌਤ ਹੋ ਗਈ ਜਦਕਿ ਇਕ ਹੋਰ ਪੁਲਿਸ ਕਰਮੀ ਤੇ ਇਕ ਸਿਵਲੀਅਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਇੱਕ ਪੀਐਸਓ ਦੀ ਇਲਾਜ ਦੌਰਾਨ ਮੌਤ ਹੋ ਗਈ। ਬੁਖਾਰੀ ਨੇ ਪਹਿਲਾਂ ‘ਦਿ ਹਿੰਦੂ’ ਅਖਬਾਰ ਨਾਲ ਵੀ ਕੰਮ ਕੀਤਾ ਸੀ ਤੇ ਉਨ੍ਹਾਂ ਕਸ਼ਮੀਰ ਵਾਦੀ ਵਿੱਚ ਅਮਨ ਲਈ ਕਈ ਕਾਨਫਰੰਸਾਂ ਕਰਾਉਣ ਵਿਚ ਮੋਹਰੀ ਭੂਮਿਕਾ ਨਿਭਾਈ ਸੀ। ਇਸ ਦੌਰਾਨ ਬਾਂਦੀਪੁਰਾ ਜ਼ਿਲ੍ਹੇ ਵਿੱਚ ਹੋਏ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ ਅਤੇ ਇਕ ਫ਼ੌਜੀ ਜਵਾਨ ਵੀ ਸ਼ਹੀਦ ਹੋ ਗਿਆ।
Check Also
ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…
Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …
Asian Tribune Your Multilingual Newspaper covering World and local news News