Home / Punjabi News / ਸੀਪੀਐਮ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

ਸੀਪੀਐਮ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

ਨਵੀਂ ਦਿੱਲੀ, 29 ਅਪਰੈਲ

ਸੀਪੀਆਈ (ਐਮ) ਦੇ ਦੋ ਮੈਂਬਰੀ ਵਫ਼ਦ ਨੇ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਚੋਣ ਕਮਿਸ਼ਨ ਦੇ ਫੁੱਲ ਬੈਂਚ ਨਾਲ ਮੁਲਾਕਾਤ ਕੀਤੀ। ਪਾਰਟੀ ਵੱਲੋਂ ਭਾਜਪਾ ਵਿਰੁੱਧ ‘ਫਿਰਕੂ ਤਣਾਅ’ ਭੜਕਾਉਣ ਅਤੇ ‘ਝੂਠ ਫੈਲਾਉਣ’ ਲਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਸੀਪੀਐਮ ਨੇ ਕਿਹਾ ਕਿ ਕਮਿਸ਼ਨ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਵੱਲੋਂ ਦਰਜ ਸ਼ਿਕਾਇਤਾਂ ’ਤੇ ਕਾਰਵਾਈ ਕੀਤੀ ਜਾਵੇਗੀ। ਵਫ਼ਦ ਨੇ ਕੁਝ ਟੀਵੀ ਨਿਊਜ਼ ਚੈਨਲਾਂ ਅਤੇ ਮੀਡੀਆ ਸੰਸਥਾਵਾਂ ਦੀ ਭੂਮਿਕਾ ਬਾਰੇ ਚਿੰਤਾ ਜ਼ਾਹਿਰ ਕੀਤੀ। ਇਸ ਦੋ ਮੈਂਬਰੀ ਵਫਦ ਵਿੱਚ ਸੀਪੀਆਈ (ਐਮ) ਦੀ ਪੋਲਿਟ ਬਿਊਰੋ ਮੈਂਬਰ ਸੁਭਾਸ਼ਿਨੀ ਅਲੀ ਅਤੇ ਕੇਂਦਰੀ ਸਕੱਤਰੇਤ ਮੈਂਬਰ ਮੁਰਲੀਧਰਨ ਸ਼ਾਮਲ ਸਨ। ਪਾਰਟੀ ਦੇ ਸੂਤਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਚਰਚਾ ’ਚ ਸ਼ਾਮਲ ਕੀਤੀਆਂ ਸਿਕਾਇਤਾਂ ’ਚ ਹੋਰਨਾਂ ਤੋਂ ਇਲਾਵਾ ਰਾਜਸਥਾਨ ਦੇ ਬਾਂਸਵਾੜਾ ਵਿੱਚ ਇੱਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਦਿੱਤੇ ਗਏ ਭਾਸ਼ਣ ਅਤੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੁਆਰਾ ਹਾਲ ਹੀ ਵਿੱਚ ਕੀਤੀਆਂ ਟਿੱਪਣੀਆਂ ਸ਼ਾਮਲ ਹਨ। -ਪੀਟੀਆਈ

 

The post ਸੀਪੀਐਮ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ appeared first on Punjabi Tribune.


Source link

Check Also

ਆਸਟਰੇਲਿਆਈ ਪ੍ਰਧਾਨ ਮੰਤਰੀ ਮੈਲਬਰਨ ਦੇ ਗੁਰੂ-ਘਰ ’ਚ ਨਤਮਸਤਕ

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 17 ਮਈ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਅੱਜ ਇੱਥੋਂ ਦੇ …