Home / Punjabi News / ਸੁਖਬੀਰ ਬਾਦਲ ਤੇ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਸੁਖਬੀਰ ਬਾਦਲ ਤੇ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਚੰਡੀਗੜ੍ਹ— ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਵੱਲੋਂ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਇਸ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਜ਼ਮਾਨਤ ਦੋਹਾਂ ਨੂੰ ਇਕ-ਇਕ ਲੱਖ ਰੁਪਏ ਦੇ ਮੁਚਲਕੇ ਨਾਲ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਮਾਮਲੇ ਦੀ ਸੁਣਵਾਈ ਲਈ ਅੱਜ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਹਾਈਕੋਰਟ ‘ਚ ਪੇਸ਼ ਹੋਏ ਸਨ, ਜਿੱਥੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਗਈ।
ਇਸਦੇ ਨਾਲ ਹੀ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖਤ ਟਿੱਪਣੀ ਕਰਦੇ ਹੋਏ ਕਿਹਾ ਕਿ ਬੋਲਣ ਦਾ ਅਧਿਕਾਰ ਸਾਰਿਆਂ ਨੂੰ ਹੈ ਪਰ ਨਿਆਪਾਲਿਕਾ ਦਾ ਇਸ ਤਰ੍ਹਾਂ ਦੇ ਨਾਲ ਮਜ਼ਾਕ ਨਹੀਂ ਉਡਾਉਣਾ ਚਾਹੀਦਾ ਹੈ ਅਤੇ ਮਰਿਆਦਾ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਟਾਲਿਆਂ ਵੀ ਜਾ ਸਕਦਾ ਹੈ। ਇਸੇ ਮਾਮਲੇ ਦੀ ਸੁਣਵਾਈ ਹੁਣ 21 ਅਗਸਤ ਨੂੰ ਹੋਵੇਗੀ।
ਦੱਸ ਦੇਈਏ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਅਪਸ਼ਬਦ ਬੋਲਣ ‘ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਪਟੀਸ਼ਨ ਪਾਈ ਗਈ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ।

Check Also

ਸੈਮਸੰਗ ਨੇ ਏਆਈ ਨਾਲ ਲੈਸ ਲੈਪਟਾਪ ਲਾਂਚ ਕੀਤਾ

ਨਵੀਂ ਦਿੱਲੀ, 3 ਜੁਲਾਈ ਸੈਮਸੰਗ ਨੇ ਭਾਰਤ ਵਿਚ ਨਵਾਂ ਲੈਪਟਾਪ ਗਲੈਕਸੀ ਬੁਕ 4 ਅਲਟਰਾ ਲਾਂਚ …