Home / Punjabi News / ਸੁਖਬੀਰ ਬਾਦਲ ਦਾ ਐਲਾਨ, ਮਾਘੀ ਮੇਲੇ ‘ਤੇ ਸਿਆਸੀ ਕਾਨਫਰੰਸ ਨਹੀਂ ਹੋਏਗੀ

ਸੁਖਬੀਰ ਬਾਦਲ ਦਾ ਐਲਾਨ, ਮਾਘੀ ਮੇਲੇ ‘ਤੇ ਸਿਆਸੀ ਕਾਨਫਰੰਸ ਨਹੀਂ ਹੋਏਗੀ

ਸੁਖਬੀਰ ਬਾਦਲ ਦਾ ਐਲਾਨ, ਮਾਘੀ ਮੇਲੇ ‘ਤੇ ਸਿਆਸੀ ਕਾਨਫਰੰਸ ਨਹੀਂ ਹੋਏਗੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨੀ ਸੰਘਰਸ਼ ਕਰਕੇ ਇਸ ਵਾਰ ਅਕਾਲੀ ਦਲ ਮਾਘੀ ਮੇਲੇ ‘ਤੇ ਸਿਆਸੀ ਕਾਨਫਰੰਸ ਨਹੀਂ ਕਰੇਗਾ। ਉਂਝ ਉਨ੍ਹਾਂ ਕਿਹਾ ਕਿ ਉਹ ਮਾਘੀ ਦਿਹਾੜੇ ‘ਤੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਬ ਵਿਖੇ ਨਤਮਸਤਕ ਹੋਣ ਲਈ ਜਾਣਗੇ।

ਫਾਜ਼ਿਲਕਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨੀ ਸੰਘਰਸ਼ ਕਰਕੇ ਇਸ ਵਾਰ ਅਕਾਲੀ ਦਲ ਮਾਘੀ ਮੇਲੇ ‘ਤੇ ਸਿਆਸੀ ਕਾਨਫਰੰਸ ਨਹੀਂ ਕਰੇਗਾ। ਉਂਝ ਉਨ੍ਹਾਂ ਕਿਹਾ ਕਿ ਉਹ ਮਾਘੀ ਦਿਹਾੜੇ ‘ਤੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਬ ਵਿਖੇ ਨਤਮਸਤਕ ਹੋਣ ਲਈ ਜਾਣਗੇ।

ਸੁਖਬੀਰ ਬਾਦਲ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਾਰਟੀ ਬਲਾਕ ਪ੍ਰਧਾਨਾਂ ਤੇ ਅਕਾਲੀ ਵਰਕਰਾਂ ਨਾਲ ਰੂਬਰੂ ਹੋਏ। ਉਨ੍ਹਾਂ ਇਸ ਮੌਕੇ ਅਕਾਲੀ ਦਲ ਦੇ ਸਟਿੱਕਰ ਵੀ ਰਿਲੀਜ਼ ਕੀਤੇ। ਉਨ੍ਹਾਂ ਸਮੂਹ ਅਕਾਲੀ ਵਰਕਰਾਂ ਨੂੰ ਸਟਿੱਕਰ ਆਪਣੇ ਵਾਹਨਾਂ ‘ਤੇ ਲਾਉਣ ਲਈ ਕਿਹਾ।

ਸੁਖਬੀਰ ਬਾਦਲ ਨੇ ਹਲਕਾ ਬੱਲੂਆਣਾ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਬੋਹਰ ਨਗਰ ਨਿਗਮ ਦੀਆਂ ਚੋਣਾਂ ‘ਚ ਅਬੋਹਰ ਦੇ ਵਾਰਡਾਂ ਤੋਂ ਐਲਾਨੇ ਜਾਣ ਵਾਲੇ ਉਮੀਦਵਾਰਾਂ ਦੀ ਡਟ ਕੇ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ‘ਚ ਮੁੱਖ ਮੁਕਾਬਲਾ ਅਕਾਲੀ ਦਲ ਤੇ ਕਾਂਗਰਸ ਵਿਚਕਾਰ ਹੀ ਰਹੇਗਾ।

News Credit ABP Sanjha

Check Also

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. …