Home / World / ਸੁਖਬੀਰ ਬਾਦਲ ਵਲੋਂ ਵੀ ਨਾਮਜ਼ਦਗੀ ਪੱਤਰ ਦਾਖਲ

ਸੁਖਬੀਰ ਬਾਦਲ ਵਲੋਂ ਵੀ ਨਾਮਜ਼ਦਗੀ ਪੱਤਰ ਦਾਖਲ

ਸੁਖਬੀਰ ਬਾਦਲ ਵਲੋਂ ਵੀ ਨਾਮਜ਼ਦਗੀ ਪੱਤਰ ਦਾਖਲ

3ਜਲਾਲਾਬਾਦ : ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ| ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਬਤੌਰ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ|
ਜ਼ਿਕਰਯੋਗ ਹੈ ਕਿ 4 ਫਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਕੱਲ੍ਹ 11 ਜਨਵਰੀ ਤੋਂ ਸ਼ੁਰੂ ਹੋ ਚੁੱਕਾ ਹੈ, ਜੋ ਕਿ 18 ਜਨਵਰੀ ਤੱਕ ਚੱਲੇਗਾ| ਕੱਲ੍ਹ ਪਹਿਲੇ ਦਿਨ ਪੰਜ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ| ਇਹ ਵੀ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਵਿਧਾਨ ਸਭਾ ਹਲਕੇ ਤੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …