Home / Punjabi News / ਸੁਖਬੀਰ ਬਾਦਲ ਵੱਲੋਂ ਨਰਦੇਵ ਸਿੰਘ ਬੋਬੀ ਮਾਨ ਦੇ ਹੱਕ ’ਚ ਰੈਲੀ

ਸੁਖਬੀਰ ਬਾਦਲ ਵੱਲੋਂ ਨਰਦੇਵ ਸਿੰਘ ਬੋਬੀ ਮਾਨ ਦੇ ਹੱਕ ’ਚ ਰੈਲੀ

ਲਖਵਿੰਦਰ ਸਿੰਘ
ਮਲੋਟ, 22 ਮਈ
ਆਪੋ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੱਖ-ਵੱਖ ਪਾਰਟੀਆਂ ਦੇ ਵੱਡੇ ਲੀਡਰਾਂ ਵੱਲੋਂ ਅਤਿ ਦੀ ਗਰਮੀ ਦੀ ਪ੍ਰਵਾਹ ਵੀ ਨਾ ਕਰਦਿਆਂ ਉਹਨਾਂ ਦੇ ਹੱਕ ਵਿਚ ਰੋਡ ਸ਼ੋਅ ਅਤੇ ਰੈਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਕ ਦਿਨ ਪਹਿਲਾਂ ਮਲੋਟ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਹਲਕੇ ਤੋਂ ਆਪਣੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਜਿਤਾਉਣ ਲਈ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਵੋਟਾਂ ਲਈ ਅਪੀਲ ਕੀਤੀ। ਜਦਕਿ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਹਲਕੇ ਤੋਂ ਆਪਣੇ ਉਮੀਦਵਾਰ ਨਰਦੇਵ ਸਿੰਘ ਬੋਬੀ ਮਾਨ ਨੂੰ ਜਿਤਾਉਣ ਲਈ ਇਕ ਰੈਲੀ ਕੀਤੀ ਜਿਸ ਵਿਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਲੋਟ ਹਲਕਾ ਹਮੇਸ਼ਾ ਉਹਨਾਂ ਦੇ ਪਰਿਵਾਰ ਦਾ ਤਰਜੀਹੀ ਹਲਕਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਹਲਕੇ ਵਿੱਚ ਜਿਨੇਂ ਵੀ ਵਿਕਾਸ ਦੇ ਕੰਮ ਹੋਏ ਹਨ, ਉਹ ਪ੍ਰਕਾਸ਼ ਸਿੰਘ ਬਾਦਲ ਦੀ ਹੀ ਦੇਣ ਹੈ। ਉਹਨਾਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ, ਉਹਨਾਂ ਦੀਆਂ ਆਸਾਂ ‘ਤੇ ਖਰੇ ਉੱਤਰਣ ਦਾ ਵਿਸ਼ਵਾਸ ਦਿਵਾਇਆ।

The post ਸੁਖਬੀਰ ਬਾਦਲ ਵੱਲੋਂ ਨਰਦੇਵ ਸਿੰਘ ਬੋਬੀ ਮਾਨ ਦੇ ਹੱਕ ’ਚ ਰੈਲੀ appeared first on Punjabi Tribune.


Source link

Check Also

ਚੋਣ ਕਮਿਸ਼ਨ ਨੇ ਹਰਿਆਣਾ, ਮਹਾਰਾਸ਼ਟਰ ਤੇ ਝਾਰਖੰਡ ’ਚ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ

ਨਵੀਂ ਦਿੱਲੀ, 21 ਜੂਨ ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਹਰਿਆਣਾ, ਮਹਾਰਾਸ਼ਟਰ, ਝਾਰਖੰਡ …