ਚੰਡੀਗੜ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ. ਰਣਇੰਦਰ ਸਿੰਘ ਪੱਪੂ ਰਾਮੂਵਾਲਾ ਮੋਗਾ, ਸ. ਅਮਰਜੀਤ ਸਿੰਘ ਸਿੱਧੂ ਜਲੰਧਰ, ਸ. ਸੰਦੀਪ ਸਿੰਘ ਰੰਧਾਵਾ ਫਤਿਹਗੜ• ਚੂੜੀਆਂ ਅਤੇ ਸ. ਰੁਪਿੰਦਰ ਸਿੰਘ ਸੰਧੂ ਬਰਨਾਲਾ ਨੂੰ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਸ. ਗੁਰਲਾਲ ਸਿੰਘ ਦਾਨੇਵਾਲੀਆ ਅਬੋਹਰ, ਸ਼੍ਰੀ ਪਰਤਾਪ ਭੱਟੀ ਫਤਿਹਗੜ• ਚੂੜੀਆਂ ਅਤੇ ਸ. ਪਰਮਜੀਤ ਸਿੰਘ ਰੇਰੂ ਜਲੰਧਰ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰਾਂ ਪਾਰਟੀ ਦੇ ਵਪਾਰ ਵਿੰਗ ਵਿੱਚ ਵਾਧਾ ਕਰਦਿਆਂ ਸ. ਹਰੀ ਸਿੰਘ ਨੂੰ ਵਪਾਰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ਼ ਮਾਲਵਾ ਜੋਨ 1, ਸ਼ੀ੍ਰ ਜੀਵਨ ਧਵਨ ਲੁਧਿਆਣਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ਼ ਮਾਲਵਾ ਜੋਨ 2 ਅਤੇ ਸ. ਰਜਿੰਦਰ ਸਿੰਘ ਮਰਵਾਹਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ਼ ਮਾਝਾ ਜੋਨ ਨਿਯੁਕਤ ਕੀਤਾ ਗਿਆ ਹੈ।
ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੀਗਲ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਜੋਨ ਦਾ ਪ੍ਰਧਾਨ ਬਣਾਇਆ ਗਿਆ ਹੈ।
Check Also
ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…
Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …
Asian Tribune Your Multilingual Newspaper covering World and local news News