Home / Punjabi News / ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ

ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 15 ਮਾਰਚ
ਸੁਪਰੀਮ ਕੋਰਟ ਨੇ 2023 ਦੇ ਉਸ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅੰਤਰਿਮ ਹੁਕਮ ਰਾਹੀਂ ਸੀਜੇਆਈ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਣ ਵਾਲੇ 2023 ਦੇ ਕਾਨੂੰਨ ‘ਤੇ ਰੋਕ ਨਹੀਂ ਲਗਾ ਸਕਦੀ। ਅਦਾਲਤ ਨੇ 2023 ਦੇ ਕਾਨੂੰਨ ਤਹਿਤ ਦੋ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ 21 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ।

The post ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ appeared first on Punjabi Tribune.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …