Home / Punjabi News / ਸੁਸ਼ਮਾ ਨੇ ਕਿਹਾ- ਰਾਫੇਲ ਮੁੱਦੇ ‘ਤੇ ਕੋਈ ਰੌਲਾ ਨਹੀਂ, ਕਾਂਗਰਸ ਨੇ ਕੀਤਾ ਵਾਕਆਊਟ

ਸੁਸ਼ਮਾ ਨੇ ਕਿਹਾ- ਰਾਫੇਲ ਮੁੱਦੇ ‘ਤੇ ਕੋਈ ਰੌਲਾ ਨਹੀਂ, ਕਾਂਗਰਸ ਨੇ ਕੀਤਾ ਵਾਕਆਊਟ

ਸੁਸ਼ਮਾ ਨੇ ਕਿਹਾ- ਰਾਫੇਲ ਮੁੱਦੇ ‘ਤੇ ਕੋਈ ਰੌਲਾ ਨਹੀਂ, ਕਾਂਗਰਸ ਨੇ ਕੀਤਾ ਵਾਕਆਊਟ

ਨਵੀਂ ਦਿੱਲੀ — ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀਰਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਰਾਫੇਲ ਜਹਾਜ਼ ਸੌਦੇ ‘ਤੇ ਕਾਂਗਰਸ ਵਲੋਂ ਚੁੱਕੇ ਗਏ ਸਾਰੇ ਕਦਮਾਂ ਨੂੰ ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿਚ ਕੋਈ ਵਿਵਾਦ ਨਹੀਂ ਹੈ, ਸਗੋਂ ਕਿ ਵਿਵਾਦ ਸਿਰਫ ਕਾਂਗਰਸ ਨੇਤਾਵਾਂ ਦੇ ਮਨ ਵਿਚ ਹੈ। ਸੁਸ਼ਮਾ ਸਵਰਾਜ ਨੇ ਰਾਜ ਸਭਾ ਵਿਚ ਪ੍ਰਸ਼ਨਕਾਲ ਦੌਰਾਨ ਸਵਾਲਾਂ ਦੇ ਜਵਾਬ ‘ਚ ਇਹ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਰਾਫੇਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਸਾਰੇ ਮੁੱਦਿਆਂ ਨੂੰ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਦੇ ਜਵਾਬ ਤੋਂ ਅਸੰਤੋਸ਼ ਜ਼ਾਹਰ ਕਰਦੇ ਹੋਏ ਕਾਂਗਰਸ ਮੈਂਬਰਾਂ ਨੇ ਵਾਕਆਊਟ ਕੀਤਾ।
ਆਪਣੇ ਸਵਾਲ ਵਿਚ ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਸਰਕਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਫਰਾਂਸੀਸੀ ਰਾਸ਼ਟਰਪਤੀ ਓਲਾਂਦ ਵਿਚਾਲੇ ਹੋਈ ਬੈਠਕ ਦਾ ਬਿਓਰਾ ਜਨਤਕ ਕਰਨ ਦੀ ਮੰਗ ਕੀਤੀ ਗਈ ਤਾਂ ਕਿ ਇਸ ਨਾਲ ਜੁੜੇ ਵਿਵਾਦ ਦਾ ਹੱਲ ਹੋਵੇ। ਸੁਸ਼ਮਾ ਨੇ ਇਸ ‘ਤੇ ਕਿਹਾ ਕਿ ਕੋਈ ਵਿਵਾਦ ਨਹੀਂ ਹੈ। ਵਿਵਾਦ ਸਿਰਫ ਕਾਂਗਰਸ ਨੇਤਾਵਾਂ ਦੇ ਮਨ ਵਿਚ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਚੁੱਕੇ ਗਏ ਸਾਰੇ ਮੁੱਦਿਆਂ ਨੂੰ ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਰਾ ਦੇਸ਼ ਜਾਣਦਾ ਹੈ ਕਿ ਕੋਈ ਵਿਵਾਦ ਨਹੀਂ ਹੈ। ਸ਼ਿਵ ਸੈਨਾ ਮੈਂਬਰ ਨੇ ਸਵਾਲ ਕੀਤਾ ਕਿ ਹਾਲ ਹੀ ‘ਚ ਫਰਾਂਸੀਸੀ ਵਿਦੇਸ਼ ਮੰਤਰੀ ਦੀ ਯਾਤਰਾ ਦੌਰਾਨ ਕੀ ਰਾਫੇਲ ਮੁੱਦੇ ‘ਤੇ ਕੋਈ ਗੱਲਬਾਤ ਹੋਈ ਸੀ। ਇਸ ਦੇ ਜਵਾਬ ਵਿਚ ਸੁਸ਼ਮਾ ਨੇ ਕਿਹਾ ਕਿਰ ਇਸ ਸਬੰਧ ਵਿਚ ਕੋਈ ਗੱਲਬਾਤ ਨਹੀਂ ਹੋਈ ਹੈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …