Home / Punjabi News / ਸੁਸ਼ੀਲ ਰਿੰਕੂ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਸੁਸ਼ੀਲ ਰਿੰਕੂ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 21 ਮਈ

‘ਆਪ’ ਦੇ ਨਵੇਂ ਬਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਲ ਕਰਨ ਮਗਰੋਂ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਉਹ ਸ੍ਰੀ ਦੁਰਗਿਆਨਾ ਮੰਦਿਰ ਤੇ ਭਗਵਾਨ ਸ੍ਰੀ ਵਾਲਮੀਕਿ ਧਾਮ ਰਾਮ ਤੀਰਥ ਵਿੱਚ ਵੀ ਮੱਥਾ ਟੇਕਣ ਲਈ ਪੁੱਜੇ। ਅੰਮ੍ਰਿਤਸਰ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ।

ਇਸ ਮੌਕੇ ਵਿਧਾਇਕ ਅਜੈ ਗੁਪਤਾ, ਜ਼ਿਲ੍ਹਾ ਪ੍ਰਧਾਨ ਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ, ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਇੰਦਰਪਾਲ, ਰਵਿੰਦਰ ਹੰਸ ਤੇ ਓਮ ਪ੍ਰਕਾਸ਼ ਗੱਬਰ, ਅਨਿਲ ਮਹਾਜਨ, ਜ਼ਿਲ੍ਹਾ ਮੀਡੀਆ ਇੰਚਾਰਜ ਵਿਕਰਮਜੀਤ ਵਿੱਕੀ ਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ‘ਆਪ’ ਵਾਲੰਟੀਅਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸੰਸਦ ਮੈਂਬਰ ਸ਼ੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਗੁਰੂਘਰ ਪੁੱਜੇ ਹਨ। ਗੁਰੂ ਸਾਹਿਬ ਦੀ ਕਿਰਪਾ ਦੇ ਨਾਲ ਜਲੰਧਰ ਲੋਕ ਸਭਾ ਸੀਟ ਤੋਂ ‘ਆਪ’ ਨੂੰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਹੋਈ ਹੈ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …