Home / Punjabi News / ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜੀ ਰੱਖੀ: ਧਨਖੜ

ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜੀ ਰੱਖੀ: ਧਨਖੜ

ਨਵੀਂ ਦਿੱਲੀ, 2 ਦਸੰਬਰ
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜ ਰੱਖੀ ਹੈ ਅਤੇ ਹੋਰ ਯੋਗ ਲੋਕਾਂ ਨੂੰ ਇਸ ਵਿੱਚ ਮੌਕਾ ਨਹੀਂ ਮਿਲਦਾ। ਉਨ੍ਹਾਂ ਇੱਥੇ ਇੱਕ ਸਮਾਗਮ ਦੌਰਾਨ ਕਿਹਾ, ‘ਹੁਣ ਸਾਨੂੰ ਆਤਮ ਨਿਰੀਖਣ ਕਰਨ ਤੇ ਲੋੜ ਪੈਣ ’ਤੇ ਕਾਨੂੰਨ ਬਣਾਉਣ ਸਮੇਤ ਜ਼ਰੂਰੀ ਤਬਦੀਲੀਆਂ ਲਿਆ ਕੇ ਅੱਗੇ ਵਧਣ ਦੀ ਲੋੜ ਹੈ।’ ਉਨ੍ਹਾਂ ਸਾਰੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਦੇਸ਼ ਦੀ ਸੰਵਿਧਾਨ ਸਭਾ ’ਚ ਦੇਖੇ ਗਏ ਵਿਹਾਰ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ, ‘ਕਿਤੇ ਵੀ, ਕਿਸੇ ਹੋਰ ਦੇਸ਼ ’ਚ, ਕਿਸੇ ਹੋਰ ਪ੍ਰਣਾਲੀ ਵਿੱਚ ਸੇਵਾਮੁਕਤ ਜੱਜਾਂ ਨੇ ਸਾਲਸੀ ਪ੍ਰਣਾਲੀ ਨੂੰ ਇੰਨਾ ਨਹੀਂ ਜਕੜਿਆ ਹੋਇਆ। ਸਾਡੇ ਦੇਸ਼ ਵਿੱਚ ਇਹ ਵੱਡੇ ਪੱਧਰ ’ਤੇ ਹੈ।’ ਉਨ੍ਹਾਂ ਦੇਸ਼ ’ਚ ਸਾਲਸੀ ਪ੍ਰਣਾਲੀ ਬਾਰੇ ਚੀਫ ਜਸਟਿਸ ਡੀ. ਵਾਈ ਚੰਦਰਚੂੜ ਦੀਆਂ ‘ਬੇਬਾਕ’ ਟਿੱਪਣੀਆਂ ਦੀ ਵੀ ਸ਼ਲਾਘਾ ਕੀਤੀ।

The post ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜੀ ਰੱਖੀ: ਧਨਖੜ appeared first on punjabitribuneonline.com.


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …