Home / Punjabi News / ਸੈਮ ਪਿਤਰੋਦਾ ਦਾ ਬਿਆਨ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ

ਸੈਮ ਪਿਤਰੋਦਾ ਦਾ ਬਿਆਨ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ

ਡਾ. ਦਲਜੀਤ ਚੀਮਾ ਨੇ ਕਿਹਾ – ਪਿਤਰੋਦਾ ਨੇ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਦਿੱਤੇ ਬਿਆਨ ਨੂੰ ਮੰਦਭਾਗਾ ઠਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਮੁੱਚੇ ਪੰਜਾਬੀ ਅਤੇ ਸਿੱਖ ਭਾਈਚਾਰਾ ਕਾਂਗਰਸ ਦੇ ਇਸ ਹੰਕਾਰ ઠਭਰੇ ਬਿਆਨ ਦਾ 19 ਮਈ ਨੂੰ ਮੂੰਹ ਤੋੜਵਾਂ ਜੁਆਬ ਦੇਵੇਗਾ। ਡਾ. ਚੀਮਾ ਨੇ ਕਿਹਾ ਕਿ ਇੱਕ ਟੀ.ਵੀ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਨੇ ਵੀ ਇਹ ਖੁਲਾਸਾ ਕੀਤਾ ਹੈ ਕਿ ਕਾਂਗਰਸ ਦੇ ਕੁਝ ਉਚ ਕੋਟੀ ਦੇ ਲੀਡਰ 1984 ਦੇ ਕਤਲੇਆਮ ਲਈ ਦੋਸ਼ੀ ਹਨ। ਪਰ ਕੈਪਟਨ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਜਿਹਨਾਂ ਦੇ ਹੁਕਮਾਂ ‘ਤੇ ਸਾਰਾ ਦੁਖਾਂਤ ਵਾਪਰਿਆ, ਉਨ੍ਹਾਂ ਨੂੰ ਅੱਜ ਵੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪੰਜਾਬ ਅਤੇ ਦੇਸ਼ ਦੇ ਲੋਕ ਇਸ ਅਪਰਾਧ ਨੂੰ ਕਦੇ ਵੀ ਨਹੀਂ ਭੁੱਲਣਗੇ ਅਤੇ ਇਨਸਾਫ ਮਿਲਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …