Home / Punjabi News / ਸੈਰ-ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਨਵਜੋਤ ਸਿੰਘ ਸਿੱਧੂ

ਸੈਰ-ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਨਵਜੋਤ ਸਿੰਘ ਸਿੱਧੂ

ਸੈਰ-ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਨਵਜੋਤ ਸਿੰਘ ਸਿੱਧੂ

150 ਕਰੋੜ ਰੁਪਏ ਦੀ ਲਾਗਤ ਨਾਲ ਸੈਰ-ਸਪਾਟੇ ਵਜੋਂ ਵਿਕਸਤ ਹੋਵੇਗਾ ਹਰੀਕੇ ਵੈੱਟਲੈਂਡ
ਹਲਕਾ ਜ਼ੀਰਾ ਅਤੇ ਪੱਟੀ ਵਿੱਚ ਸੀਵਰੇਜ ਪਾਉਣ ਲਈ 20-20 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ
ਚੰਡੀਗੜ/ਹਰੀਕੇ : ਪੰਜਾਬ ਸਰਕਾਰ ਵੱਲੋ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ 1200 ਕਰੋੜ ਰੁਪਏ ਖਰਚ ਕਰ ਕੇ ਰਾਜ ਵਿੱਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਵਿੱਚੋਂ 150 ਕਰੋੜ ਰੁਪਏ ਖਰਚ ਕਰਕੇ ਹਰੀਕੇ ਵੈਟਲੈਂਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸੈਰ ਸਪਾਟੇ ਦੇ ਸਥਾਨ ਵਜੋਂ ਉਭਾਰਿਆ ਜਾਵੇਗਾ। ਇੰਨ•ਾਂ ਵਿਚਾਰਾਂ ਦਾ ਪ੍ਰਗਟਾਵਾ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਵਿਭਾਗ, ਦੇ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਅੱਜ ਵਰਲਡ ਵੈਟਲੈਂਡ ਦਿਵਸ ਦੇ ਮੌਕੇ ‘ਤੇ ਹਰੀਕੇ ਹੈੱਡ ਵਰਕਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜ਼ੀਰਾ ਸ੍ਰੀ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸ੍ਰੀ ਇੰਦਰਜੀਤ ਸਿੰਘ ਜ਼ੀਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਸੈਰ ਸਪਾਟਾ ਵਿਭਾਗ ਵੱਲੋਂ ਜਲਗਾਹਾਂ ਦੇ ਪੰਛੀਆਂ ਅਤੇ ਲੈਂਡ ਸਕੇਪ ਸਬੰਧੀ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ ਗਿਆ।ਇਸ ਮੌਕੇ ਉਹਨਾਂ ਵਿਧਾਨ ਸਭਾ ਹਲਕਾ ਜ਼ੀਰਾ ਅਤੇ ਪੱਟੀ ਵਿੱਚ ਸੀਵਰੇਜ ਪਾਉਣ ਲਈ 20-20 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਵੈਟਲੈਂਡ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਮਾਹਿਰਾਂ ਵੱਲੋਂ ਇਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕਿ ਵਾਤਾਵਰਣ ਅਤੇ ਪੰਛੀ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਬਣੇਗੀ। ਉਨਾਂ ਦੱਸਿਆ ਕਿ ਸੈਰ ਸਪਾਟਾ ਵਿਭਾਗ ਵੱਲੋਂ ਇਥੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਚਨਾ ਸੈਂਟਰ, ਬਰਡ ਵਾਚ ਟਾਵਰ, ਪੰਛੀਆਂ ਦੀਆਂ ਰੱਖਾਂ ਅਤੇ ਨਿਗਰਾਨੀ ਟਾਵਰ ਤੋਂ ਇਲਾਵਾ ਕੰਟੀਨ ਤੇ ਪਾਰਕਿੰਗ ਆਦਿ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਹਰੀਕੇ ਵੈੱਟਲੈਂਡ ਵਿਖੇ ਹਰ ਸਾਲ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਛੀ ਆਉਂਦੇ ਹਨ, ਇਸ ਸਾਲ ਇਥੇ ਰਿਕਾਰਡ ਲੱਗਭੱਗ 1 ਲੱਖ 25 ਹਜ਼ਾਰ ਪੰਛੀਆਂ ਦੀ ਆਮਦ ਹੋਈ ਹੈ। ਉਨਾਂ ਦੱਸਿਆ ਕਿ ਬਹੁਤ ਜਲਦੀ ਹੀ ਸੈਲਾਨੀਆਂ ਲਈ ਈ ਰਿਕਸ਼ਾ, ਸਾਈਕਲ ਅਤੇ ਬੋਟਿੰਗ ਆਦਿ ਸਹੂਲਤਾਂ ਤੋਂ ਇਲਾਵਾ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਿਰਾਸਤੀ, ਸੱਭਿਆਚਾਰਕ, ਮੈਡੀਕਲ, ਧਾਰਮਿਕ ਅਤੇ ਈਕੋ ਟੂਰੀਜ਼ਮ ਨੂੰ ਬੜ•ਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਹਰੀਕੇ ਜਲਗਾਹ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ 6 ਮਹੀਨਿਆਂ ਅੰਦਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ 3 ਸਾਲ ਦੇ ਅੰਦਰ ਇਸ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਹਰੀਕੇ ਵੈਟਲੈਂਡ ਵਿਖੇ ਜੰਗਲੀ ਜੜ•ੀ ਬੂਟੀ ਨੂੰ ਹਟਾ ਕੇ ਵਾਟਰ ਲਿੱਲੀ ਅਤੇ ਕਮਲ ਆਦਿ ਦੇ ਬੂਟੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਮਸਰ ਗਾਈਡਲਾਈਨ ਅਨੁਸਾਰ ਹਰੀਕੇ ਵੈਟਲੈਂਡ ਨੂੰ ਪਹਿਲੇ ਨੰਬਰ ਦੀ ਰਮਸਰ ਵੈਟਲੈਂਡ ਦਾ ਦਰਜਾ ਦਿੱਤਾ ਗਿਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਕੁਲਬੀਰ ਸਿੰਘ ਜ਼ੀਰਾ ਅਤੇ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਹਰੀਕੇ ਵੈਟਲੈਂਡ ਵਿਖੇ ਹੋਏ ਨਜ਼ਾਇਜ ਕਬਜ਼ਿਆਂ ਸਬੰਧੀ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਜਿਸ ‘ਤੇ ਮੰਤਰੀ ਵੱਲੋਂ ਨਜ਼ਾਇਜ਼ ਕਬਜ਼ੇ ਛੁਡਾਉਣ ਦੇ ਲਈ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਸੈਰ ਸਪਾਟਾ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਜਲਗਾਹਾਂ ਅਤੇ ਪੰਛੀਆਂ ਸਬੰਧੀ ਵੀਡੀਓ ਪੇਸ਼ਕਾਰੀ ਵੀ ਦਿਖਾਈ ਗਈ ਅਤੇ ਜਲਗਾਹਾਂ ਤੇ ਵਾਤਾਵਰਨ ਸੰਤੁਲਨ ਸਬੰਧੀ ਵੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਦੇ ਜੇਤੂ ਵਿਦਿਆਰਥੀਆਂ ਨੂੰ ਕੈਬਨਿਟ ਮੰਤਰੀ ਵੱਲੋਂ ਨਕਦ ਇਨਾਮ ਵੀ ਦਿੱਤੇ ਗਏੇ।
ਇਸ ਤੋਂ ਪਹਿਲਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ੍ਰੀ ਵਿਕਾਸ ਪ੍ਰਤਾਪ ਅਤੇ ਡਵੀਜ਼ਨਲ ਜੰਗਲਾਤ ਅਫਸਰ ਸ੍ਰੀਮਤੀ ਕਲਪਨਾ ਸਿੰਘ ਵੱਲੋਂ ਮੁੱਖ ਮਹਿਮਾਨ ਸ੍ਰੀ ਨਵਜੋਤ ਸਿੰਘ ਸਿੱਧੂ ਦਾ ਰਸਮੀ ਸਵਾਗਤ ਕਰਦਿਆਂ ਹਾਜ਼ਰ ਲੋਕਾਂ ਨੂੰ ਜਲਗਾਹਾਂ ਦੀ ਮਹੱਤਤਾ ਅਤੇ ਵਾਤਾਵਰਨ ਸੰਤੁਲਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾਇਰੈਕਟਰ ਟੂਰਿਜ਼ਮ ਐੱਮ. ਐੱਸ. ਜੱਗੀ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਗੁਰਮੀਤ ਸਿੰਘ ਮੁਲਤਾਨੀ, ਐਗਜੀਕਊਟਿਵ ਡਾਇਰੈਕਟਰ ਟੂਰਿਜ਼ਮ ਸ੍ਰੀ ਆਰ.ਐਸ. ਅਰੋੜਾ, ਐਸ.ਡੀ.ਐਮ. ਜ਼ੀਰਾ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …