Home / Punjabi News / ਸ੍ਰਮਿਤੀ ਇਰਾਨੀ ਨੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਚਾਰਜ ਸੰਭਾਲਿਆ

ਸ੍ਰਮਿਤੀ ਇਰਾਨੀ ਨੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਚਾਰਜ ਸੰਭਾਲਿਆ

ਨਵੀਂ ਦਿੱਲੀ, 7 ਜੁਲਾਈ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਇਹ ਚਾਰਜ ਮੁਖਤਾਰ ਅੱਬਾਸ ਨਕਵੀ ਵੱਲੋਂ ਕੈਬਨਿਟ ਤੋਂ ਅਸਤੀਫ਼ਾ ਦੇਣ ਦੇ ਇੱਕ ਦਿਨ ਬਾਅਦ ਸੰਭਾਲਿਆ ਹੈ। ਨਕਵੀ ਜਿਨ੍ਹਾਂ ਕੋਲ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲਾ ਸੀ, ਨੇ ਸਮ੍ਰਿਤੀ ਇਰਾਨੀ ਨੂੰ ਮੰਤਰਾਲੇ ਦਾ ਵਾਧੂ ਕਾਰਜਭਾਰ ਸੰਭਾਲਣ ‘ਤੇ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੁੱਧਵਾਰ ਨੂੰ ਮੁਖਤਾਰ ਅੱਬਾਸ ਨਕਵੀ ਦੇ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ। ਰਾਜ ਸਭਾ ਮੈਂਬਰ ਵਜੋਂ ਨਕਵੀ ਦਾ ਕਾਰਜਕਾਲ ਅੱਜ ਖਤਮ ਹੋ ਗਿਆ ਹੈ। ਮਹਿਲਾ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੂੰ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸ੍ਰਮਿਤੀ ਇਰਾਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਮਿਲੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਘੱਟ ਗਿਣਤੀਆਂ ਦੀ ਭਲਾਈ ਰਾਹੀਂ ਲਗਾਤਾਰ ਦੇਸ਼ ਸੇਵਾ ਕਰਦੇ ਰਹਿਣਗੇ।


Source link

Check Also

ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ …