Home / Punjabi News / ਸ੍ਰੀਲੰਕਾ: ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅਮਨ ਅਮਾਨ ਨਾਲ ਮੁਕੰਮਲ

ਸ੍ਰੀਲੰਕਾ: ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅਮਨ ਅਮਾਨ ਨਾਲ ਮੁਕੰਮਲ

ਕੋਲੰਬੋ, 21 ਸਤੰਬਰ

ਸ੍ਰੀਲੰਕਾ ’ਚ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅੱਜ ਮੁਕੰਮਲ ਹੋ ਗਈ। ਇਸ ਦੌਰਾਨ 75 ਫੀਸਦ ਵੋਟਿੰਗ ਹੋਈ। ਸਾਰੇ 22 ਚੋਣ ਜ਼ਿਲ੍ਹਿਆਂ ’ਚੋਂ ਹਿੰਸਾ ਜਾਂ ਸੁਰੱਖਿਆ ਉਲੰਘਣਾ ਦੀ ਕੋਈ ਖ਼ਬਰ ਨਹੀਂ ਆਈ ਹੈ। ਸਾਲ 2022 ਦੇ ਵਿੱਤੀ ਸੰਕਟ ਮਗਰੋਂ ਸ੍ਰੀਲੰਕਾ ’ਚ ਇਹ ਪਹਿਲੀਆਂ ਚੋਣਾਂ ਹਨ। ਇਸ ਦੌਰਾਨ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਅੱਜ ਰਾਤ 10 ਵਜੇ ਤੋਂ ਐਤਵਾਰ ਸਵੇਰੇ 6 ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਸਥਾਨਕ ਸਮੇਂ ਅਨੁਸਾਰ ਸਵੇਰੇ ਸੱਤ ਵਜੇ ਸ਼ੁਰੂ ਹੋਈ ਅਤੇ ਸ਼ਾਮ ਚਾਰ ਵਜੇ ਤੱਕ ਵੋਟਿੰਗ ਕੇਂਦਰ ਅੰਦਰ ਪਹੁੰਚਣ ਵਾਲੇ ਲੋਕਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ। ਵੋਟਾਂ ਦਾ ਕੰਮ ਮੁਕੰਮਲ ਹੋਣ ਮਗਰੋਂ ਗਿਣਤੀ ਸ਼ੁਰੂ ਹੋ ਗਈ ਹੈ। -ਪੀਟੀਆਈ

The post ਸ੍ਰੀਲੰਕਾ: ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅਮਨ ਅਮਾਨ ਨਾਲ ਮੁਕੰਮਲ appeared first on Punjabi Tribune.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …