Home / Punjabi News / ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਇਨਾਮ ਵੰਡ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਇਨਾਮ ਵੰਡ ਸਮਾਗਮ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਾਰਚ
ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਫਾਰਮੇਸੀ ਸੈਕਟਰ-26 ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਦੇ ਸਕੱਤਰ ਰਾਮਵੀਰ ਨੇ ਹਾਜ਼ਰੀ ਭਰੀ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਸਾਇੰਸਿਜ਼ ਦੇ ਪ੍ਰੋਫੈਸਰ ਡਾ. ਕੰਵਲਜੀਤ ਚੋਪੜਾ ਗੈਸਟ ਆਫ ਆਨਰ ਵਜੋਂ ਸ਼ਾਮਲ ਹੋਏ। ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਸੇਵਾਮੁਕਤ ਆਈਏਐਸ ਗੁਰਦੇਵ ਸਿੰਘ ਬਰਾੜ ਨੇ ਸਮਾਗਮ ਦੀ ਸ਼ੁਰੂਆਤ ਕੀਤੀ। ਕਾਲਜ ਦੇ ਪ੍ਰਿੰਸੀਪਲ ਰਵਨੀਤ ਕੌਰ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਕਾਲਜ ਦਾ ਕਿਤਾਬਚਾ ਜਾਰੀ ਕੀਤਾ ਗਿਆ।

The post ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਇਨਾਮ ਵੰਡ ਸਮਾਗਮ appeared first on Punjabi Tribune.


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …