Home / World / ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ

3ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਲਈ ਐਸ. ਜੀ. ਪੀ. ਸੀ. ਨੇ ਖਾਸ ਤਿਆਰੀਆਂ ਕਰਦੇ ਹੋਏ ਗੁਰੂ ਘਰ ‘ਚ ਫੁੱਲਾਂ ਦੀ ਮਨਮੋਹਕ ਸਜਾਵਟ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਜਿੱਥੇ ਇਸ ਪਵਿੱਤਰ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ ਗਈ, ਉਥੇ ਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਾਨ ਇਤਿਹਾਸ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਇਸ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਦਾ ਠਾਠਾ ਮਾਰਦਾ ਇਕੱਠ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪਹੁੰਚਿਆ। ਇਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਗੁਰੂ ਘਰ ਦੇ ਦਰਸ਼ਨ ਕਰਕੇ ਇਲਾਹੀ ਕੀਰਤਨ ਦਾ ਆਨੰਦ ਮਾਣਿਆ। ਜਗ ਬਾਣੀ ਵਲੋਂ ਆਪ ਸਭ ਨੂੰ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਬੇਅੰਤ ਮੁਬਾਰਕਾਂ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …