ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 21 ਅਕਤੂਬਰ
ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਕਾਲਾਝਾੜ ਟੌਲ ਪਲਾਜ਼ਾ ਨੇੜੇ ਅੱਜ ਪੀਆਰਟੀਸੀ ਦੀ ਬੱਸ ਅਤੇ ਕਾਰ ਦਰਮਿਆਨ ਟੱਕਰ ਹੋ ਗਈ ਜਿਸ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ ਜਦਕਿ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਾਲਾਝਾੜ ਟੌਲ ਪਲਾਜ਼ਾ ਨੇੜੇ ਸਥਿਤ ਇੱਕ ਨਿੱਜੀ ਕਾਲਜ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਤੇ ਵਿਦਿਆਰਥਣ ਦੀ ਕਾਰ ਦੀ ਮੁੱਖ ਸੜਕ ‘ਤੇ ਚੜਨ ਸਮੇਂ ਭਵਾਨੀਗੜ੍ਹ ਵੱਲੋਂ ਆਉਂਦੀ ਪੀਆਰਟੀਸੀ ਦੀ ਬੱਸ ਨਾਲ ਟੱਕਰ ਹੋ ਗਈ ਜਿਸ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਲੜਕਾ ਅਤੇ ਲੜਕੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚਾਇਆ ਗਿਆ। ਉਥੇ ਲੜਕੇ ਸ਼ਿਵਮਣੀ ਸਿੰਘ ਵਾਸੀ ਪਿੰਡ ਚੰਨੋਂ ਦੀ ਮੌਤ ਹੋ ਗਈ, ਜਦੋਂ ਕਿ ਲੜਕੀ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਹੈ। ਪੁਲੀਸ ਚੌਂਕੀ ਕਾਲਾਝਾੜ ਦੇ ਇੰਚਾਰਜ ਬੇਅੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Source link
Asian Tribune Your Multilingual Newspaper covering World and local news News