Home / Punjabi News / ਸੰਗਰੂਰ: ਕੱਚੇ ਅਧਿਆਪਕਾਂ ਦੀ ਹਮਾਇਤ ’ਚ 14 ਸਾਲਾ ਬੱਚਾ ਵੀ ਟੈਂਕੀ ’ਤੇ ਚੜ੍ਹਿਆ

ਸੰਗਰੂਰ: ਕੱਚੇ ਅਧਿਆਪਕਾਂ ਦੀ ਹਮਾਇਤ ’ਚ 14 ਸਾਲਾ ਬੱਚਾ ਵੀ ਟੈਂਕੀ ’ਤੇ ਚੜ੍ਹਿਆ

ਗੁਰਦੀਪ ਸਿੰਘ ਲਾਲੀ

ਸੰਗਰੂਰ, 15 ਜੂਨ

8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਤਿੰਨ ਕੱਚੇ ਅਧਿਆਪਕ ਗਰਮੀ ਦੇ ਬਾਵਜੂਦ ਤੀਜੇ ਦਿਨ ਟੈਂਕੀ ਉਪਰ ਡਟੇ ਰਹੇ, ਜਦੋਂ ਕਿ ਬਾਕੀ ਕੱਚੇ ਅਧਿਆਪਕਾਂ ਦਾ ਟੈਂਕੀ ਹੇਠਾਂ ਧਰਨਾ ਜਾਰੀ ਰਿਹਾ। 14 ਸਾਲਾ ਬੱਚਾ ਗੁਣਤਾਸ ਸ਼ਰਮਾ ਵੀ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿਚ ਟੈਂਕੀ ਉਪਰ ਚੜ੍ਹ ਗਿਆ। ਬੱਚੇ ਨੇ ਮੁਹਾਲੀ ਵਿਖੇ ਵੀ ਕੱਚੇ ਅਧਿਆਪਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ। ਸੰਘਰਸ਼ਕਾਰੀ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕੈਬਨਿਟ ਸਬ ਕਮੇਟੀ ਨਾਲ ਜਲਦ ਮੀਟਿੰਗ ਕਰਵਾ ਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਅਗਲੇ ਦੋ-ਤਿੰਨ ਦਿਨਾਂ ਵਿਚ ਤਿੱਖਾ ਗੁਪਤ ਐਕਸ਼ਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਕੱਚੇ ਅਧਿਆਪਕ ਇਥੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਤੋਂ ਨੇੜਲੇ ਪਿੰਡ ਖੁਰਾਣਾ ਵਿਖੇ ਕਰੀਬ ਸੌ ਫੁੱਟ ਉਚੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ ਸਨ, ਜਦੋਂ ਕਿ ਬਾਕੀ ਕੱਚੇ ਅਧਿਆਪਕਾਂ ਦਾ ਰੋਸ ਧਰਨਾ ਲਗਾਤਾਰ ਜਾਰੀ ਹੈ। ਭਾਵੇਂ ਪ੍ਰਸ਼ਾਸਨ ਵਲੋਂ ਕੈਬਨਿਟ ਸਬ ਕਮੇਟੀ ਨਾਲ ਯੂਨੀਅਨ ਦੀ ਮੀਟਿੰਗ ਨਿਸ਼ਚਿਤ ਕਰਵਾ ਦਿੱਤੀ ਸੀ ਪਰ ਅਗਲੇ ਦਿਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ, ਜਿਸ ਕਾਰਨ ਕੱਚੇ ਅਧਿਆਪਕਾਂ ‘ਚ ਰੋਸ ਹੈ। ਅੱਜ ਤੀਜੇ ਦਿਨ ਦੋ ਮਹਿਲਾਂ ਕੱਚੇ ਅਧਿਆਪਕਾਵਾਂ ਸਮੇਤ ਤਿੰਨ ਅਧਿਆਪਕ ਪਾਣੀ ਵਾਲੀ ਟੈਂਕੀ ਉਪਰ ਚੜ੍ਹੇ ਰਹੇ। ਗਰਮੀ ਤੇ ਤੇਜ਼ ਧੁੱਪ ਤੋਂ ਬਚਣ ਲਈ ਟੈਂਕੀ ਉਪਰ ਕੱਪੜਾ ਤਾਣ ਕੇ ਜੁਗਾੜ ਕੀਤਾ ਗਿਆ ਹੈ। ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ, ਦਫਤਰੀ ਕਰਮਚਾਰੀ ਯੂਨੀਅਨ ਦੇ ਕੁਲਦੀਪ ਸਿੰਘ, ਆਈਈਵੀ ਦੇ ਗੁਰਲਾਲ ਸਿੰਘ ਅਤੇ ਆਈਈਆਰਟੀ ਦੇ ਵਰਿੰਦਰ ਵੋਹਰਾ ਨੇ ਕਿਹਾ ਕਿ ਕਰੀਬ 14/15 ਸਾਲਾਂ ਤੋਂ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ 8736 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ ਪਰ ਸਾਲ ਬੀਤ ਚੁੱਕਿਆ ਹੈ ਅਤੇ ਹਾਲੇ ਤੱਕ ਰੈਗੂਲਰ ਨੌਕਰੀ ਦੇ ਆਰਡਰ ਨਸੀਬ ਨਹੀਂ ਹੋਏ। ਟੈਂਕੀ ਉਪਰ ਕੱਚੇ ਅਧਿਆਪਕਾਂ ਨਾਲ ਜੇ ਕੋਈ ਦੁਖਾਂਤ ਵਾਪਰਦਾ ਹੈ ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਦੋ ਦਿਨਾਂ ਵਿਚ ਮੀਟਿੰਗ ਕਰਕੇ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਤਿੰਨ ਦਿਨਾਂ ਦੇ ਅੰਦਰ ਅੰਦਰ ਤਿੱਖਾ ਗੁਪਤ ਐਕਸ਼ਨ ਕੀਤਾ ਜਾਵੇਗਾ।


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …