Home / Punjabi News / ਸੰਘਰਸ਼ੀ ਅਖਾੜਿਆਂ ਤੋਂ ਲੇਖੀ ਦੇ ਬਿਆਨ ਦਾ ਵਿਰੋਧ

ਸੰਘਰਸ਼ੀ ਅਖਾੜਿਆਂ ਤੋਂ ਲੇਖੀ ਦੇ ਬਿਆਨ ਦਾ ਵਿਰੋਧ

ਸੰਘਰਸ਼ੀ ਅਖਾੜਿਆਂ ਤੋਂ ਲੇਖੀ ਦੇ ਬਿਆਨ ਦਾ ਵਿਰੋਧ

ਦਵਿੰਦਰ ਪਾਲ

ਚੰਡੀਗੜ੍ਹ, 23 ਜੁਲਾਈ

ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਵਰਤੀ ਜਾਂਦੀ ਹੈਂਕੜਭਰੀ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ ਭਾਜਪਾ ਤੇ ਇਸ ਦੇ ਜੋਟੀਦਾਰਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉੱਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ‘ਤੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵੱਲੋਂ ਜਿਸ ਤਰ੍ਹਾਂ ਦੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਉਸ ਨੇ ਭਾਜਪਾ ਦੇ ਹੱਕ ਮੰਗਦੇ ਲੋਕਾਂ ਪ੍ਰਤੀ ਸੰਕੀਰਨ ਤੇ ਤਾਨਾਸ਼ਾਹੀ ਕਿਰਦਾਰ ਨੂੰ ਸਾਹਮਣੇ ਲਿਆਂਦਾ ਹੈ। ਬੁਲਾਰਿਆਂ ਨੇ ਕਿਹਾ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਅਤਿਵਾਦੀ, ਨਕਸਲੀ, ਅਰਬਨ ਨਕਸਲੀ, ਦੇਸ਼ਧ੍ਰੋਹੀ ਅਤੇ ਕਦੇ ਖਾਲਿਸਤਾਨੀ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦੇ ਅਪਮਾਨਜਨਕ ਬਿਆਨਾਂ ਦਾ ਜਵਾਬ ਕਿਸਾਨ ਸ਼ਾਂਤਮਈ ਸੰਘਰਸ਼ ਨਾਲ ਹੀ ਦੇਣਗੇ। ਆਗੂਆਂ ਨੇ ਕਿਸਾਨਾਂ ਖਾਸ ਕਰ ਕੇ ਨੌਜਵਾਨਾਂ ਨੂੰ ਜ਼ਾਬਤੇ ‘ਚ ਰਹਿ ਕੇ ਭਾਜਪਾ ਆਗੂਆਂ ਅਤੇ ਪੂੰਜੀਪਤੀ ਘਰਾਣਿਆਂ ਖ਼ਿਲਾਫ਼ ਲੜਾਈ ਤੇਜ਼ ਕਰਨ ਦਾ ਸੱਦਾ ਦਿੱਤਾ। ਇਸੇ ਦੌਰਾਨ ਸੰਘਰਸ਼ੀ ਅਖਾੜਿਆਂ ਤੋਂ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਕੁਰਬਾਨੀ ਨੂੰ ਯਾਦ ਕਰਦਿਆਂ ਸਿਜਦਾ ਕੀਤਾ ਗਿਆ। ਅੱਜ ਦੇ ਦਿਨ ਸੰਨ 1906 ਵਿੱਚ ਇਨਕਲਾਬੀ ਆਗੂ ਅਤੇ ਸ਼ਹੀਦ ਭਗਤ ਸਿੰਘ ਦੇ ਸਾਥੀ ਚੰਦਰ ਸ਼ੇਖਰ ਆਜ਼ਾਦ ਦਾ ਭਾਵਰਾ (ਯੂਪੀ) ਵਿੱਚ ਜਨਮ ਹੋਇਆ ਸੀ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …