Home / Punjabi News / ਸੰਜੇ ਸਿੰਘ ‘ਆਪ’’ ਸੰਸਦੀ ਦਲ ਦੇ ਚੇਅਰਪਰਸਨ ਨਿਯੁਕਤ

ਸੰਜੇ ਸਿੰਘ ‘ਆਪ’’ ਸੰਸਦੀ ਦਲ ਦੇ ਚੇਅਰਪਰਸਨ ਨਿਯੁਕਤ

ਨਵੀਂ ਦਿੱਲੀ, 5 ਜੁਲਾਈ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ‘ਆਪ’ ਸੰਸਦੀ ਪਾਰਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਨੇਤਾ ਵੀ ਚੁਣਿਆ ਗਿਆ ਹੈ। ਉਨ੍ਹਾਂ ਐਕਸ ’ਤੇ ਪੋਸਟ ਪਾਉਂਦਿਆਂ ਕਿਹਾ, ‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਮੈਨੂੰ ਸੜਕਾਂ ਤੋਂ ਲੈ ਕੇ ਸੰਸਦ ਤੱਕ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਦਿੱਤਾ ਹੈ। ਮੈਂ ਪਾਰਟੀ ਦੇ ਸੰਸਦੀ ਗਰੁੱਪ ਦੇ ਚੇਅਰਪਰਸਨ ਦੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਮੈਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਤਹਿ ਦਿਲੋਂ ਧੰਨਵਾਦੀ ਹਾਂ। ਇਸ ਤੋਂ ਪਹਿਲਾਂ ਵੀ ਉਹ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਚੁਣੇ ਗਏ ਸਨ। ਉਹ ਰਾਜ ਸਭਾ ਲਈ ਮੁੜ ਚੁਣੇ ਗਏ ਅਤੇ ਇਸ ਸਾਲ 19 ਮਾਰਚ ਨੂੰ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ।

The post ਸੰਜੇ ਸਿੰਘ ‘ਆਪ’’ ਸੰਸਦੀ ਦਲ ਦੇ ਚੇਅਰਪਰਸਨ ਨਿਯੁਕਤ appeared first on Punjabi Tribune.


Source link

Check Also

Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…

Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, …