Home / Punjabi News / ਸੰਯੁਕਤ ਕਿਸਾਨ ਮੋਰਚੇ ਨੇ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਉਸ ਦਾ ਸਬੰਧ ਨਹੀਂ

ਸੰਯੁਕਤ ਕਿਸਾਨ ਮੋਰਚੇ ਨੇ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਉਸ ਦਾ ਸਬੰਧ ਨਹੀਂ

ਸੰਯੁਕਤ ਕਿਸਾਨ ਮੋਰਚੇ ਨੇ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਉਸ ਦਾ ਸਬੰਧ ਨਹੀਂ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 26 ਜਨਵਰੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ, ‘ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਅੱਜ ਦੀਆਂ ਘਟਨਾਵਾਂ ਦੀ ਨਿੰਦਾ ਕਰਦੇ ਹਾਂ। ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਤੋਂ ਆਪਣੇ ਆਪ ਨੂੰ ਵੱਖ ਕਰਦੇ ਹਾਂ। ਸਾਡੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਸੰਗਠਨਾਂ ਅਤੇ ਵਿਅਕਤੀਆਂ ਨੇ ਤੈਅ ਰਸਤਿਆਂ ਨੂੰ ਛੱਡਿਆ। ਇਹ ਬਿਲਕੁਲ ਨਿੰਦਣਯੋਗ ਤੇ ਨਾਬਰਦਾਸ਼ਤਯੋਗ ਹੈ। ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿਚ ਘੁਸਪੈਠ ਕੀਤੀ ਤੇ ਅਸੀਂ ਹਮੇਸ਼ਾਂ ਇਸ ਗੱਲ ਦੇ ਹੱਕ ਰਹੇ ਹਾਂ ਕਿ ਸ਼ਾਂਤੀ ਹੀ ਇਸ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਮੋਰਚੇ ਨੇ ਕਿਹਾ, ‘ਅਸੀਂ ਆਪਣੇ ਆਪ ਨੂੰ ਅਜਿਹੇ ਸਾਰੇ ਤੱਤਾਂ ਤੋਂ ਵੱਖ ਕਰਦੇ ਹਾਂ ਜਿਨ੍ਹਾਂ ਨੇ ਸਾਡੀ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ। ਅਸੀਂ ਸਾਰਿਆਂ ਨੂੰ ਪੁਰਜ਼ੋਰ ਅਪੀਲ ਕਰਦੇ ਹਾਂ ਕਿ ਉਹ ਪਰੇਡ ਦੇ ਰਸਤੇ ਅਤੇ ਨਿਯਮਾਂ ‘ਤੇ ਚੱਲਣ ਤੇ ਕਿਸੇ ਹਿੰਸਕ ਕਾਰਵਾਈ ਜਾਂ ਕਿਸੇ ਵੀ ਅਜਿਹੀ ਚੀਜ਼ ਵਿਚ ਸ਼ਾਮਲ ਨਾ ਹੋਣ ਜਿਸ ਨਾਲ ਰਾਸ਼ਟਰੀ ਪ੍ਰਤੀਕਾਂ ਅਤੇ ਮਾਣ ਨੂੰ ਸੱਟ ਵਜੇ।’ ਸਾਰੀ ਸਥਿਤੀ ਦੀ ਸਮੀਖਿਆ ਕਰਨ ਬਾਅਦ ਮੋਰਚਾ ਛੇਤੀ ਹੀ ਵਿਸਥਾਰ ਵਿੱਚ ਬਿਆਨ ਜਾਰੀ ਕਰੇਗਾ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …