Home / Punjabi News / ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤੇ ਹੱਥ ਖੜ੍ਹੇ

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤੇ ਹੱਥ ਖੜ੍ਹੇ

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤੇ ਹੱਥ ਖੜ੍ਹੇ

ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਅਪਣੇ ਉਮੀਦਵਾਰ ਐਲਾਨਣ ਦੀ ਪ੍ਰਕਿਰਿਆ ਜਾਰੀ। ਇਸ ਦੇ ਤਹਿਤ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਭਦੌੜ ਤੋਂ ਉਮੀਦਵਾਰ ਭਗਵੰਤ ਸਿੰਘ ਸਮਾਓ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਸੰਯੁਕਤ ਸਮਾਜ ਮੋਰਚਾ ਮੋਰਚਾ ਨਹੀਂ ਰਿਹਾ ਸਗੋਂ ਇਕ ਸਿਆਸੀ ਪਾਰਟੀ ਬਣ ਚੁੱਕਿਆ ਹੈ ਅਤੇ ਵੱਖ ਵੱਖ ਪਾਰਟੀਆਂ ਤੋਂ ਨਾਖੁਸ਼ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪਾਰਟੀ ਲਈ ਕੰਮ ਕਰ ਰਹੇ ਆਗੂਆਂ ਨੂੰ ਟਿਕਟਾਂ ਨਹੀਂ ਦਿੱਤੀਆਂ ਜਾ ਰਹੀਆਂ, ਮੋਰਚੇ ਨੇ ਸੰਘਰਸ਼ਸ਼ੀਲ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਸਮਾਓ ਦਾ ਕਹਿਣਾ ਹੈ ਕਿ ਮੋਰਚੇ ਵਿਚ ਕਿਸਾਨ ਆਗੂਆਂ ਤੋਂ ਬਿਨ੍ਹਾਂ ਕਿਸੇ ਹੋਰ ਵਰਗ ਦਾ ਨੁਮਾਇੰਦਾ ਨਹੀਂ ਹੈ। ਇਸ ਵਿਚ ਸਮਾਜ ਦੇ ਬਾਕੀ ਵਰਗਾਂ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਉਹ ਹਲਕਾ ਭਦੌੜ ਤੋਂ ਹੀ ਅਪਣੇ ਝੰਡੇ ਹੇਠ ਹੀ ਚੋਣ ਲੜਨਗੇ। ਭਗਵੰਤ ਸਿੰਘ ਸਮਾਓ ਦਾ ਕਹਿਣਾ ਹੈ ਕਿ ਉਹਨਾਂ ਨੂੰ ਮੋਰਚੇ ਵਿਚ ਅਸਲ ਅਸੂਲ ਨਹੀਂ ਦਿਖਾਏ ਦਿੱਤੇ, ਇਸ ਦੇ ਚਲਦਿਆਂ ਹੀ ਉਹਨਾਂ ਨੇ ਇਹ ਫੈਸਲਾ ਲਿਆ ਹੈ।

The post ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤੇ ਹੱਥ ਖੜ੍ਹੇ first appeared on Punjabi News Online.


Source link

Check Also

ਚੋਣ ਕਮਿਸ਼ਨ ਨੇ ਹਰਿਆਣਾ, ਮਹਾਰਾਸ਼ਟਰ ਤੇ ਝਾਰਖੰਡ ’ਚ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ

ਨਵੀਂ ਦਿੱਲੀ, 21 ਜੂਨ ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਹਰਿਆਣਾ, ਮਹਾਰਾਸ਼ਟਰ, ਝਾਰਖੰਡ …