Home / Punjabi News / ਸੰਸਦ ਭਵਨ ’ਚ ਸੀਆਈਐੱਸਐੱਫ ਦੇ ਜਵਾਨ ਤਾਇਨਾਤ

ਸੰਸਦ ਭਵਨ ’ਚ ਸੀਆਈਐੱਸਐੱਫ ਦੇ ਜਵਾਨ ਤਾਇਨਾਤ

ਨਵੀਂ ਦਿੱਲੀ, 23 ਜਨਵਰੀ
31 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਤੋਂ ਸੈਲਾਨੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕਰਨ ਲਈ ਸੰਸਦ ਭਵਨ ਕੰਪਲੈਕਸ ਵਿੱਚ ਸੀਆਈਐੱਸਐਫ ਦੇ 140 ਜਵਾਨਾਂ ਦੀ ਟੁਕੜੀ ਤਾਇਨਾਤ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ 13 ਦਸੰਬਰ ਦੀ ਘਟਨਾ ਤੋਂ ਬਾਅਦ ਇਨ੍ਹਾਂ ਜਵਾਨਾਂ ਨੂੰ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਸੀ। ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਕੁੱਲ 140 ਕਰਮਚਾਰੀਆਂ ਨੇ ਸੰਸਦ ਕੰਪਲੈਕਸ ਵਿੱਚ ਚਾਰਜ ਸੰਭਾਲ ਲਿਆ ਹੈ। ਉਹ ਸੈਲਾਨੀਆਂ, ਉਨ੍ਹਾਂ ਦੇ ਸਾਮਾਨ ਦੀ ਜਾਂਚ ਕਰਨਗੇ।

The post ਸੰਸਦ ਭਵਨ ’ਚ ਸੀਆਈਐੱਸਐੱਫ ਦੇ ਜਵਾਨ ਤਾਇਨਾਤ appeared first on Punjabi Tribune.


Source link

Check Also

ਗਾਂਡੇਯ ਵਿਧਾਨ ਸਭਾ ਸੀਟ ਤੋਂ ਕਲਪਨਾ ਸੋਰੇਨ ਨੇ ਭਰੀ ਨਾਮਜ਼ਦਗੀ

ਰਾਂਚੀ, 29 ਅਪਰੈਲ ਜੇਲ੍ਹ ਵਿੱਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ …