ਨਵੀਂ ਦਿੱਲੀ, 20 ਸਤੰਬਰ
ਸੁਪਰੀਮ ਕੋਰਟ ਨੇ ਸੰਸਦ ਜਾਂ ਵਿਧਾਨ ਸਭਾਵਾਂ ਵਿਚ ਭਾਸ਼ਨ ਜਾਂ ਵੋਟਾਂ ਦੇਣ ਬਦਲੇ ਰਿਸ਼ਵਤ ਲੈਣ ਦੇ ਮਾਮਲਿਆਂ ਵਿਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਮੁਕੱਦਮੇ ਤੋਂ ਛੋਟ ਦੇਣ ਵਾਲੇ ਆਪਣੇ 1998 ਦੇ ਫੈਸਲੇ ‘ਤੇ ਨਜ਼ਰਸਾਨੀ ਕਰਨ ਲਈ ਸਹਿਮਤੀ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਉਹ ਇਸ ਕੇਸ ਦੀ ਮੁੜ ਸੁਣਵਾਈ ਲਈ ਸੱਤ ਮੈਂਬਰੀ ਬੈਂਚ ਕਾਇਮ ਕਰੇਗਾ।
The post ਸੰਸਦ ਮੈਂਬਰਾਂ ਨੂੰ ਮੁਕੱਦਮੇ ਤੋਂ ਛੋਟ ਦੇਣ ਦੇ ਫ਼ੈਸਲੇ ’ਤੇ ਨਜ਼ਰਸਾਨੀ ਕਰੇਗੀ ਸੁਪਰੀਮ ਕੋਰਟ appeared first on punjabitribuneonline.com.
Source link
Asian Tribune Your Multilingual Newspaper covering World and local news News