Home / Punjabi News / ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ

ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ

ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ

ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਵਾਲੀ ਅਰਜ਼ੀ ਅਦਾਲਤ ਨੇ ਕੀਤੀ ਖਾਰਜ
ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਸੱਜਣ ਕੁਮਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਸ ਨੇ ਆਤਮ ਸਮਰਪਣ ਲਈ 30 ਜਨਵਰੀ ਤੱਕ ਦਾ ਸਮਾਂ ਮੰਗਿਆ ਸੀ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਲੰਘੀ 17 ਦਸੰਬਰ ਨੂੰ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ 31 ਦਸੰਬਰ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਸੀ। ਸੱਜਣ ਕੁਮਾਰ ਨੇ ਆਪਣੀ ਅਰਜ਼ੀ ਵਿਚ ਕਿਹਾ ਕਿ ਪਰਿਵਾਰ, ਬੱਚਿਆਂ ਅਤੇ ਸੰਪਤੀ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਉਸ ਨੂੰ ਕੁਝ ਸਮਾਂ ਚਾਹੀਦਾ ਹੈ। ਉਸ ਨੇ ਕਿਹਾ ਸੀ ਕਿ ਉਹ ਆਪਣੇ ਕਰੀਬੀ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣਾ ਚਾਹੁੰਦਾ ਹੈ ਜੋ 73 ਸਾਲ ਤੱਕ ਉਸ ਨਾਲ ਜੁੜੇ ਰਹੇ ਹਨ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …