Home / Punjabi News / ਸੱਤਾ ਧਿਰ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਤੇ ਮੁਆਫ਼ੀ ਮੰਗਣ ਲਈ ਕਿਹਾ

ਸੱਤਾ ਧਿਰ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਤੇ ਮੁਆਫ਼ੀ ਮੰਗਣ ਲਈ ਕਿਹਾ

ਨਵੀਂ ਦਿੱਲੀ, 13 ਮਾਰਚ

ਲੰਡਨ ‘ਚ ਸਮਾਗਮ ਦੌਰਾਨ ਭਾਰਤੀ ਲੋਕਤੰਤਰ ਬਾਰੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਮੰਗ ਕੀਤੀ ਕਿ ਉਹ ਰਾਹੁਲ ਨੂੰ ਸਦਨ ਤਲਬ ਕਰਕੇ ਮੁਆਫੀ ਮੰਗਣ ਦੇ ਨਿਰਦੇਸ਼ ਦੇਣ। ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਸ਼ੁਰੂ ਹੋਇਆ। ਅੱਜ ਜਦੋਂ ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਤਾਂ ਸਪੀਕਰ ਓਮ ਬਿਰਲਾ ਨੇ ਚਾਰ ਮਰਹੂਮ ਸਾਬਕਾ ਮੈਂਬਰਾਂ ਦੇ ਦੇਹਾਂਤ ‘ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰਾਂ ਨੇ ਆਪਣੀਆਂ ਸੀਟਾਂ ਤੋਂ ‘ਰਾਹੁਲ ਗਾਂਧੀ ਮੁਆਫੀ ਮੰਗੋ’ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰ ਸਪੀਕਰ ਦੇ ਨੇੜੇ ਆ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ‘ਇਸ ਸਦਨ ਦੇ ਮੈਂਬਰ ਰਾਹੁਲ ਗਾਂਧੀ ਨੇ ਲੰਡਨ ਜਾ ਕੇ ਭਾਰਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।’ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਭਾਰਤ ਵਿੱਚ ਲੋਕਤੰਤਰ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਹੈ ਅਤੇ ਵਿਦੇਸ਼ੀ ਤਾਕਤਾਂ ਨੂੰ ਆ ਕੇ ਲੋਕਤੰਤਰ ਨੂੰ ਬਚਾਉਣਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਭਾਰਤ ਦੀ ਸ਼ਾਨ ‘ਤੇ ਡੂੰਘੀ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਇਸ ਵਿਵਹਾਰ ਦੀ ਪੂਰੇ ਸਦਨ ਦੁਆਰਾ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਅਤੇ ਨਿਰਦੇਸ਼ ਦੇਣਾ ਚਾਹੀਦਾ ਹੈ ਕਿ ਉਹ ਸੰਸਦ ‘ਚ ਆ ਕੇ ਮੁਆਫੀ ਮੰਗਣ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …